ਕਿਸਾਨੀ ਦੀ ਹੋ ਰਹੀ ਲੁੱਟ ਖਿਲਾਫ਼ ਐਸਡੀਐਮਜ਼ ਨੂੰ ਦਿੱਤੇ ਗਏ ਮੰਗ ਪੱਤਰ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਵੱਲੋਂ ਅੱਜ ਸਮੁੱਚੇ ਪੰਜਾਬ ਅੰਦਰ ਝੋਨੇ ਦੀ ਖਰੀਦ ਦੇ ਮਾੜੇ ਪ੍ਰਬੰਧਾਂ ਅਤੇ ਮੰਡੀਆਂ ’ਚ ਕਿਸਾਨਾਂ ਦੀ ਕੀਤੀ ਜਾ ਰਹੀ ਲੁੱਟ ਦੇ ਖਿਲਾਫ਼ ਅਤੇ ਪੰਜਾਬ ਸਰਕਾਰ ਖਿਲਾਫ ਮੁਜ਼ਾਹਰੇ ਕੀਤੇ ਗਏ। ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਹੱਥਾਂ ’ਚ ਪੋਸਟਰ ਅਤੇ ਬੈਨਰ ਫੜ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਰੋਸ ਮਾਰਚ ਕੱਢੇ ਗਏ। ਸਮੁੱਚੇ ਪੰਜਾਬ ਅੰਦਰ ਰੋਸ ਮਾਰਚ ਕੱਢਦੇ ਹੋਏ ਅਕਾਲੀ ਆਗੂ ਡੀਸੀ ਅਤੇ ਐਸਡੀਐਮਜ਼ ਦੇ ਦਫ਼ਤਰ ਵਿਖੇ ਪਹੁੰਚੇ ਅਤੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਕਿਸਾਨੀ ਮਸਲਿਆਂ ਨੂੰ ਜਲਦੀ ਹੱਲ ਕਰਨ ਲਈ ਉਨ੍ਹਾਂ ਨੂੰ ਮੰਗ ਪੱਤਰ ਸੌਂਪੇ ਗਏ। ਇਸ ਮੌਕੇ ਅਕਾਲੀ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਦਾ ਕਿਸਾਨ ਪ੍ਰੇਸ਼ਾਨ ਹੁੰਦਾ ਤਾਂ ਇਸ ਦਾ ਅਸਰ ਪੂਰੇ ਦੇਸ਼ ’ਤੇ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਕਿਸਾਨਾਂ ਦੇ ਮੁੱਦਿਆਂ ਨੂੰ ਛੇਤੀ ਹੱਲ ਕੀਤਾ ਜਾਵੇ। ਉਨ੍ਹਾਂ ਪੰਜਾਬ ਸਰਕਾਰ ’ਤੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਦਾ ਪੰਜਾਬ ਦਾ ਕਿਸਾਨ ਮੰਡੀਆਂ ਵਿਚ ਰੁਲ ਰਿਹਾ ਹੈ।
Check Also
ਦਿੱਲੀ ’ਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ’ਚ ਹੋਏ ਸ਼ਾਮਲ
ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ …