21.8 C
Toronto
Sunday, October 5, 2025
spot_img
HomeਕੈਨੇਡਾFrontਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੀ 1200 ਕਰੋੜ ਰੁਪਏ ਦੀ ਮੰਗ ਨੂੰ...

ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੀ 1200 ਕਰੋੜ ਰੁਪਏ ਦੀ ਮੰਗ ਨੂੰ ਠੁਕਰਾਇਆ


ਮਾਨ ਸਰਕਾਰ ਨੇ ਕੇਂਦਰ ਸਰਕਾਰ ਦੇ ਫੈਸਲੇ ਦੀ ਕੀਤੀ ਆਲੋਚਨਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕੇਂਦਰ ਸਰਕਾਰ ਕੋਲੋਂ 1200 ਕਰੋੜ ਰੁਪਏ ਦੀ ਉਤਸ਼ਾਹਿਤ ਰਾਸ਼ੀ ਦੀ ਮੰਗ ਕੀਤੀ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਅੱਜ ਮੰਗਲਵਾਰ ਨੂੰ ਠੁਕਰਾ ਦਿੱਤਾ ਹੈ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿਚ ਦਾਖਲ ਕੀਤੇ ਹਲਫਨਾਮੇ ’ਚ ਕਿਹਾ ਕਿ ਪੰਜਾਬ ਸਰਕਾਰ ਵੀ ਹਰਿਆਣਾ ਸਰਕਾਰ ਵਾਂਗ ਹੀ ਆਪਣੇ ਬਜਟ ਵਿਚੋਂ ਹੀ ਕਿਸਾਨ ਨੂੰ ਉਤਸ਼ਾਹਿਤ ਕਰ ਸਕਦੀ ਹੈ ਤਾਂ ਜੋ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਕੰਟਰੋਲ ਕੀਤਾ ਜਾ ਸਕੇ। ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਆਚਲੋਨਾ ਕੀਤੀ ਹੈ। ‘ਆਪ’ ਦੇ ਸੰਸਦ ਮੈਂਬਰ ਮਾਲਵਿੰਦ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਸਰਕਾਰ ਕੋਲੋਂ ਸਪੈਸ਼ਲ ਗ੍ਰਾਂਟ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਭਾਜਪਾ ਸਰਕਾਰ ਨੇ ਰਿਜੈਕਟ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਇਸ ਤਰ੍ਹਾਂ ਕਰਨ ਨਾਲ ਭਾਜਪਾ ਦਾ ਪੰਜਾਬ ਵਿਰੋਧੀ ਰਵੱਈਆ ਸਾਹਮਣੇ ਆਇਆ ਹੈ।

RELATED ARTICLES
POPULAR POSTS