ਸਿਵਲ ਏਵੀਏਸ਼ਨ ਦੇ ਹੁਕਮਾਂ ਤੋਂ ਬਾਅਦ ਭਖਿਆ ਵਿਵਾਦ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਵਿਰੋਧ
ਅੰਮਿ੍ਰਤਸਰ/ਬਿਊਰੋ ਨਿਊਜ਼ : ਭਾਰਤ ਦੇ ਹਵਾਈ ਅੱਡਿਆਂ ’ਤੇ ਕੰਮ ਕਰਨ ਵਾਲੇ ਸਿੱਖ ਕਰਮਚਾਰੀ ਨੂੰ ਕਿਰਪਾਨ ਪਹਿਨਣ ਦੀ ਆਗਿਆ ਨਾ ਦੇਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਦਾ ਬਿਊਰੋ ਆਫ ਸਿਵਲ ਏਵੀਏਸ਼ਨ ਵੱਲੋਂ ਇਹ ਹੁਕਮ ਜਾਰੀ ਕੀਤਾ ਗਿਆ ਹੈ ਕਿ ਹਵਾਈ ਅੱਡਿਆਂ ’ਤੇ ਕੰਮ ਕਰਨ ਵਾਲੇ ਸਿੱਖ ਕਰਮਚਾਰੀ ਸੁਰੱਖਿਆ ਦੇ ਮੱਦੇਨਜ਼ਰ ਹੁਣ ਕਿਰਪਾਨ ਨਹੀਂ ਪਹਿਨ ਸਕਣਗੇ। ਇਹ ਹੁਕਮ ਸੁਰੱਖਿਆ ਪ੍ਰੋਟੋਕਾਲ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤਾ ਗਿਆ ਹੈ। ਉਧਰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਫੈਸਲੇ ਦੀ ਆਲੋਚਨਾ ਕਰਦੇ ਹੋਏ ਇਸ ਨੂੰ ਧਾਰਮਿਕ ਅਜ਼ਾਦੀ ਦੀ ਉਲੰਘਣਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ’ਚ ਕਿਰਪਾਨ ਇਕ ਪਵਿੱਤਰ ਪ੍ਰਤੀਕ ਹੈ ਅਤੇ ਇਸ ਨੂੰ ਪਹਿਨਣਾ ਇਕ ਧਾਰਮਿਕ ਅਧਿਕਾਰ ਹੈ। ਗਿਆਨੀ ਹਰਪ੍ਰੀਤ ਸਿੰਘ ਅਨੁਸਾਰ ਇਸ ਤਰ੍ਹਾਂ ਦੇ ਹੁਕਮ ਪਹਿਲਾਂ ਵੀ ਜਾਰੀ ਹੁੰਦੇ ਰਹੇ ਹਨ ਜੋ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ। ਉਨ੍ਹਾਂ ਏਵੀਏਸ਼ਨ ਅਥਾਰਟੀ ਵੱਲੋਂ ਸਿੱਖਾਂ ਨੂੰ ਕਿਰਪਾਨ ਪਹਿਨ ਕੇ ਡਿਊਟੀ ਨਾ ਕਰਨ ਦੇ ਹੁਕਮਾਂ ਨੂੰ ਗਲਤ ਦੱਸਿਆ ਹੈ।
Check Also
ਐੱਨਆਰਆਈਜ਼ ਨੂੰ ਸੰਸਦ ’ਚ ਨੁਮਾਇੰਦਗੀ ਦੇਣ ਦੀ ਉਠੀ ਮੰਗ
ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਨੇ ਇਸ ਮੰਗ ਦਾ ਕੀਤਾ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ …