ਭਾਰਤੀ ਮੂਲ ਦੀ ਕਮਲਾ ਹੈਰਿਸ ਨੂੰ ਹਰਾ ਕੇ ਬਹੁਮਤ ਕੀਤਾ ਹਾਸਲ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ’ਚ ਰਾਸ਼ਟਰਪਤੀ ਅਹੁਦੇ ਲਈ ਹੋਈਆਂ ਚੋਣਾਂ ਵਿਚ ਡੋਨਾਲਡ ਟਰੰਪ ਨੇ ਜਿੱਤ ਦਰਜ ਕਰਦਿਆਂ ਬਹੁਮਤ ਦਾ ਅੰਕੜਾ ਹਾਸਲ ਕਰ ਲਿਆ ਹੈ। ਡੋਨਾਲਡ ਟਰੰਪ ਨੂੰ ਬਹੁਮਤ ਲਈ 270 ਇਲੈਕਟਰੋਲ ਵੋਟਾਂ ਦੀ ਜਰੂਰਤ ਸੀ ਜਦਕਿ ਟਰੰਪ ਨੂੰ 277 ਇਲੈਕਟਰੋਲ ਵੋਟਾਂ ਹਾਸਲ ਹੋਈਆਂ ਅਤੇ ਟਰੰਪ ਹੁਣ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਬਣਨਗੇ। ਚੋਣ ਜਿੱਤਣ ਤੋਂ ਬਾਅਦ ਟਰੰਪ ਨੇ ਕਾਊਂਟੀ ਕਨਵੈਨਸ਼ਨ ਨੂੰ ਸੰਬੋਧਨ ਕੀਤਾ। ਇਸ ਮੌਕੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਇਹ ਇਕ ਅਜਿਹੀ ਲਹਿਰ ਹੈ, ਜੋ ਪਹਿਲਾਂ ਕਦੇ ਕਿਸੇ ਨੇ ਨਹੀਂ ਦੇਖੀ। ਸੱਚ ਕਹਾਂ ਤਾਂ, ਮੇਰਾ ਮੰਨਣਾ ਹੈ ਕਿ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਸਿਆਸੀ ਲਹਿਰ ਸੀ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਕੋਲ ਇਕ ਦੇਸ਼ ਹੈ, ਜਿਸ ਨੂੰ ਮਦਦ ਦੀ ਲੋੜ ਹੈ, ਅਸੀਂ ਆਪਣੀਆਂ ਸਰਹੱਦਾਂ ਨੂੰ ਠੀਕ ਕਰਨ ਜਾ ਰਹੇ ਹਾਂ, ਆਪਣੇ ਦੇਸ਼ ਬਾਰੇ ਸਭ ਕੁਝ ਠੀਕ ਕਰਨ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਇਤਿਹਾਸ ਰਚਿਆ ਹੈ ਅਤੇ ਇਸ ਦਾ ਕਾਰਨ ਇਹ ਹੈ ਕਿ ਅਸੀਂ ਉਨ੍ਹਾਂ ਰੁਕਾਵਟਾਂ ਨੂੰ ਪਾਰ ਕੀਤਾ, ਜਿਨ੍ਹਾਂ ਬਾਰੇ ਕਿਸੇ ਨੇ ਕਦੇ ਸੋਚਿਆ ਵੀ ਨਹੀਂ ਸੀ। ਇਹ ਇਕ ਨਵਾਂ ਅਧਿਆਏ ਹੈ ਅਤੇ ਅਸੀਂ ਸਭ ਤੋਂ ਸ਼ਾਨਦਾਰ ਸਿਆਸੀ ਜਿੱਤ ਹਾਸਿਲ ਕੀਤੀ ਹੈ।
Check Also
ਜੰਮੂ ਕਸ਼ਮੀਰ ਵਿਧਾਨ ਸਭਾ ’ਚ 370 ਦੀ ਬਹਾਲੀ ਦਾ ਮਤਾ ਪਾਸ – ਭਾਜਪਾ ਵਿਧਾਇਕਾਂ ਨੇ ਕੀਤਾ ਹੰਗਾਮਾ
ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਧਾਨ ਸਭਾ ਨੇ ਸੂਬੇ ਦੀ ਸਪੈਸ਼ਲ ਸਟੇਟਸ ਧਾਰਾ 370 ਨੂੰ ਫਿਰ …