1.7 C
Toronto
Saturday, November 15, 2025
spot_img
HomeਕੈਨੇਡਾFrontਪੰਜਾਬ ’ਚ ਨਵੇਂ ਚੁਣੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ’ਚ ਕੇਜਰੀਵਾਲ ਵੀ...

ਪੰਜਾਬ ’ਚ ਨਵੇਂ ਚੁਣੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ’ਚ ਕੇਜਰੀਵਾਲ ਵੀ ਪਹੁੰਚਣਗੇ

ਭਲਕੇ 8 ਨਵੰਬਰ ਨੂੰ ਲੁਧਿਆਣਾ ਦੀ ਸਾਈਕਲ ਵੈਲੀ ’ਚ ਹੋਵੇਗਾ ਸੂਬਾ ਪੱਧਰੀ ਸਮਾਗਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਨਵੇਂ ਚੁਣੇ ਗਏ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਭਲਕੇ 8 ਨਵੰਬਰ ਨੂੰ ਲੁਧਿਆਣਾ ਦੀ ਸਾਈਕਲ ਵੈਲੀ ਵਿਚ ਹੋਵੇਗਾ। ਇਸ ਸੂਬਾ ਪੱਧਰੀ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਨਵੇਂ ਚੁਣੇ ਗਏ ਸਰਪੰਚਾਂ ਨੂੰ ਸਹੁੰ ਚੁਕਾਉਣਗੇ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਹਾਜ਼ਰ ਰਹਿਣਗੇ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਸੂਬੇ ਭਰ ਦੇ 23 ਜ਼ਿਲ੍ਹਿਆਂ ਵਿੱਚ ਨਵੀਆਂ ਚੁਣੀਆਂ 13,147 ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਅਹੁਦੇ ਦਾ ਹਲਫ਼ ਦਿਵਾਇਆ ਜਾਵੇਗਾ। ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੀ ਸਫਲਤਾ ਲਈ ਢੁਕਵੇਂ ਇੰਤਜ਼ਾਮ ਕੀਤੇ ਗਏ ਹਨ।
RELATED ARTICLES
POPULAR POSTS