ਅਹਿਮਦਾਬਾਦ : ਭਾਰਤ ਨੇ ਉਲੰਪਿਕ ਖੇਡਾਂ 2036 ਦੇ ਲਈ ਆਪਣੀ ਦਾਅਵੇਦਾਰੀ ਦਰਜ ਕਰਵਾ ਦਿੱਤੀ ਹੈ ਅਤੇ ਇਸ ਸਬੰਧੀ ਭਾਰਤੀ ਉਲੰਪਿਕ ਸੰਘ ਵੱਲੋਂ ਅੰਤਰਰਾਸ਼ਟਰੀ ਉਲੰਪਿਕ ਪਰਿਸ਼ਦ ਨੂੰ ਇਕ ਪੱਤਰ ਵੀ ਲਿਖਿਆ ਗਿਆ ਹੈ। ਜੇਕਰ ਭਾਰਤ ਵੱਲੋਂ ਉਲੰਪਿਕ ਖੇਡਾਂ ਲਈ ਪੇਸ਼ ਕੀਤੀ ਗਈ ਦਾਅਵੇਦਾਰੀ ਨੂੰ ਮਨਜ਼ੂਰ ਕਰ ਲਿਆ ਜਾਂਦਾ ਹੈ ਤਾਂ ਗੁਜਰਾਤ ਦੇ ਅਹਿਮਦਾਬਾਦ ਨੂੰ 2036 ਦੀਆਂ ਉਲੰਪਿਕ ਖੇਡਾਂ ਦੀ ਮੇਜ਼ਬਾਨੀ ਮਿਲ ਜਾਵੇਗੀ। ਇਹ ਭਾਰਤ ਲਈ ਇਕ ਇਤਿਹਾਸਕ ਮੌਕਾ ਹੋਵੇਗਾ ਕਿਉਂਕਿ ਭਾਰਤ ਵੱਲੋਂ ਪਹਿਲੀ ਵਾਰ ਉਲੰਪਿਕ ਖੇਡਾਂ ਦੀ ਮੇਜ਼ਬਾਨੀ ਕੀਤੀ ਜਾਵੇਗੀ।
Check Also
ਪੰਜਾਬ ਅਸੈਂਬਲੀ ਦੀਆਂ ਚਾਰ ਸੀਟਾਂ ਲਈ ਜ਼ਿਮਨੀ ਚੋਣ ਹੁਣ 20 ਨੂੰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਸਣੇ ਵੱਖ-ਵੱਖ ਤਿਉਹਾਰਾਂ ਕਰਕੇ ਲਿਆ ਫੈਸਲਾ …