5.4 C
Toronto
Tuesday, November 4, 2025
spot_img
Homeਕੈਨੇਡਾਕੈਨੇਡਾ ਦਾ ਭਾਰਤੀਆਂ ਨੂੰ ਇਕ ਹੋਰ ਵੱਡਾ ਝਟਕਾ

ਕੈਨੇਡਾ ਦਾ ਭਾਰਤੀਆਂ ਨੂੰ ਇਕ ਹੋਰ ਵੱਡਾ ਝਟਕਾ

ਹੁਣ ਨਹੀਂ ਮਿਲੇਗਾ 10 ਸਾਲ ਦਾ ਵਿਜ਼ਟਰ ਵੀਜ਼ਾ, ਨਵੀਆਂ ਗਾਈਡ ਲਾਈਨਜ਼ ਜਾਰੀ
ਓਟਵਾ : ਕੈਨੇਡਾ ਨੇ ਭਾਰਤੀ ਨਾਗਰਿਕਾਂ ਲਈ ਵੀਜ਼ਾ ਗਾਈਡ ਲਾਈਨਜ਼ ਵਿੱਚ ਸਖ਼ਤ ਬਦਲਾਅ ਕੀਤੇ ਹਨ, ਜਿਸ ਨਾਲ ਭਾਰਤੀਆਂ ਨੂੰ ਵੱਡਾ ਝਟਕਾ ਲੱਗਾ ਹੈ। ਹੁਣ ਭਾਰਤੀਆਂ ਨੂੰ 10 ਸਾਲ ਦਾ ਵਿਜ਼ਟਰ ਵੀਜ਼ਾ ਨਹੀਂ ਮਿਲੇਗਾ। ਇਸ ਦੀ ਬਜਾਏ ਭਾਰਤੀ ਨਾਗਰਿਕਾਂ ਲਈ ਵਿਜ਼ਟਰ ਵੀਜ਼ੇ ਦੀ ਮਿਆਦ ਘਟਾ ਕੇ 1 ਮਹੀਨਾ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਵਿਜ਼ਟਰ ਵੀਜ਼ਾ ਨੂੰ ਸਿੱਧੇ ਤੌਰ ‘ਤੇ ਵਰਕ ਵੀਜ਼ਾ ‘ਚ ਤਬਦੀਲ ਕਰਨ ਦੀ ਵਿਵਸਥਾ ਕੀਤੀ ਗਈ ਹੈ। ਕੈਨੇਡਾ ਸਰਕਾਰ ਵੱਲੋਂ ਇਹ ਕਦਮ ਵੀਜ਼ਾ ਪ੍ਰਣਾਲੀ ਵਿੱਚ ਸਖ਼ਤ ਪ੍ਰਬੰਧਾਂ ਨੂੰ ਲਾਗੂ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ, ਜਿਸ ਕਾਰਨ ਭਾਰਤੀ ਨਾਗਰਿਕਾਂ ਲਈ ਲੰਬੇ ਸਮੇਂ ਦੇ ਵੀਜ਼ੇ ਦੀ ਸਹੂਲਤ ਖ਼ਤਮ ਹੋ ਜਾਵੇਗੀ। ਇਹ ਬਦਲਾਅ ਉਹਨਾਂ ਭਾਰਤੀਆਂ ਲਈ ਖਾਸ ਤੌਰ ‘ਤੇ ਮੁਸ਼ਕਲ ਸਾਬਤ ਹੋ ਸਕਦਾ ਹੈ ਜੋ ਪਰਿਵਾਰ ਅਤੇ ਦੋਸਤਾਂ ਨੂੰ ਮਿਲਣ ਜਾਂ ਹੋਰ ਕੰਮ ਲਈ ਲੰਬੇ ਸਮੇਂ ਲਈ ਕੈਨੇਡਾ ਵਿੱਚ ਰਹਿਣਾ ਚਾਹੁੰਦੇ ਸਨ। ਇਸਦੇ ਨਾਲ ਹੀ ਕੈਨੇਡਾ ਵਿੱਚ ਵਰਕ ਪਰਮਿਟ ਨਿਯਮਾਂ ਵਿੱਚ ਬਦਲਾਅ ਕੀਤੇ ਗਏ ਹਨ, ਜੋ ਕਿ 1 ਨਵੰਬਰ, 2024 ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਨਵੇਂ ਨਿਯਮਾਂ ਤਹਿਤ ਵਿਦਿਆਰਥੀਆਂ ਨੂੰ ਹੁਣ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (ਪੀਜੀਡਬਲਿਊਪੀ) ਪ੍ਰਾਪਤ ਕਰਨ ਲਈ ਨਵੀਆਂ ਸ਼ਰਤਾਂ ਪੂਰੀਆਂ ਕਰਨੀਆਂ ਪੈਣਗੀਆਂ।
1. ਭਾਸ਼ਾ ‘ਤੇ ਜ਼ੋਰ : ਕੈਨੇਡਾ ਵਿੱਚ ਪੀਜੀਡਬਲਿਊਪੀ ਲਈ ਅਰਜ਼ੀ ਦੇਣ ਤੋਂ ਪਹਿਲਾਂ ਵਿਦਿਆਰਥੀ ਦੀ ਭਾਸ਼ਾ ਦੀ ਮੁਹਾਰਤ ਦਾ ਮੁਲਾਂਕਣ ਕਰਨਾ ਹੁਣ ਮਹੱਤਵਪੂਰਨ ਹੋਵੇਗਾ। ਕੈਨੇਡਾ ਦਾ ਇਮੀਗ੍ਰੇਸ਼ਨ ਵਿਭਾਗ (ਆਈਆਰਸੀਸੀ) ਵਿਦਿਆਰਥੀਆਂ ਦੇ ਭਾਸ਼ਾ ਦੇ ਹੁਨਰ ਨੂੰ ਪਹਿਲ ਦੇਵੇਗਾ ਤਾਂ ਜੋ ਉਹ ਸਥਾਨਕ ਲੇਬਰ ਮਾਰਕੀਟ ਦੀਆਂ ਲੋੜਾਂ ਨੂੰ ਪੂਰਾ ਕਰ ਸਕਣ।
2. ਅਧਿਐਨ ਵਿਸ਼ੇ ਦੀ ਮਹੱਤਤਾ : ਹੁਣ ਇਹ ਦੇਖਿਆ ਜਾਵੇਗਾ ਕਿ ਵਿਦਿਆਰਥੀ ਨੇ ਕਿਹੜੇ ਵਿਸ਼ੇ ਦੀ ਪੜ੍ਹਾਈ ਕੀਤੀ ਹੈ। ਉਨ੍ਹਾਂ ਖੇਤਰਾਂ ਨੂੰ ਪਹਿਲ ਦਿੱਤੀ ਜਾਵੇਗੀ ਜਿਨ੍ਹਾਂ ਵਿੱਚ ਕੈਨੇਡਾ ਨੂੰ ਹੁਨਰਮੰਦ ਕਰਮਚਾਰੀਆਂ ਦੀ ਜ਼ਿਆਦਾ ਲੋੜ ਹੈ। ਇਹ ਕਦਮ ਕੈਨੇਡੀਅਨ ਅਰਥਚਾਰੇ ਦੀਆਂ ਲੋੜਾਂ ਮੁਤਾਬਕ ਕਰਮਚਾਰੀਆਂ ਨੂੰ ਰੱਖਣ ਲਈ ਚੁੱਕਿਆ ਗਿਆ ਹੈ।
3. ਪੁਰਾਣੇ ਯੋਗਤਾ ਮਾਪਦੰਡ ਜਾਰੀ ਰਹਿਣਗੇ : ਹਾਲਾਂਕਿ, ਕੁਝ ਪੁਰਾਣੇ ਮਾਪਦੰਡ ਅਜੇ ਵੀ ਲਾਗੂ ਹੋਣਗੇ। ਇਹਨਾਂ ਵਿੱਚ ਕੈਨੇਡਾ ਵਿੱਚ ਕਿਸੇ ਮਾਨਤਾ ਪ੍ਰਾਪਤ ਵਿਦਿਅਕ ਸੰਸਥਾ ਤੋਂ ਆਪਣੀ ਪੜ੍ਹਾਈ ਪੂਰੀ ਕਰਨ ਵਾਲੇ ਵਿਦਿਆਰਥੀ, ਘੱਟੋ-ਘੱਟ ਕੋਰਸ ਦੀ ਮਿਆਦ ਨੂੰ ਪੂਰਾ ਕਰਨਾ ਅਤੇ ਵਰਕ ਪਰਮਿਟ ਲਈ ਨਿਰਧਾਰਤ ਹੋਰ ਸ਼ਰਤਾਂ ਸ਼ਾਮਲ ਹਨ। ਕੈਨੇਡਾ ਸਰਕਾਰ ਦਾ ਉਦੇਸ਼ ਇਨ੍ਹਾਂ ਬਦਲਾਵਾਂ ਰਾਹੀਂ ਵਿਦੇਸ਼ੀ ਵਿਦਿਆਰਥੀਆਂ ਨੂੰ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਕੈਨੇਡੀਅਨ ਲੇਬਰ ਮਾਰਕੀਟ ਦੀਆਂ ਮੰਗਾਂ ਦੇ ਅਨੁਸਾਰ ਕੰਮ ਕਰ ਸਕਣ।

RELATED ARTICLES
POPULAR POSTS