16.2 C
Toronto
Sunday, October 19, 2025
spot_img
Homeਕੈਨੇਡਾਵਿਸ਼ਵ ਪੰਜਾਬੀ ਭਵਨ ਵਿਖੇ ਲਹਿੰਦੇ ਪੰਜਾਬ ਦੇ ਸਕੂਲਾਂ ਵਿਚ ਪੰਜਾਬੀ ਭਾਸ਼ਾ ਲਾਗੂ...

ਵਿਸ਼ਵ ਪੰਜਾਬੀ ਭਵਨ ਵਿਖੇ ਲਹਿੰਦੇ ਪੰਜਾਬ ਦੇ ਸਕੂਲਾਂ ਵਿਚ ਪੰਜਾਬੀ ਭਾਸ਼ਾ ਲਾਗੂ ਹੋਣ ‘ਤੇ ਜਸ਼ਨ ਮਨਾਇਆ ਗਿਆ

ਸਰੀ : ਡਾ. ਦਲਬੀਰ ਸਿੰਘ ਕਥੂਰੀਆ ਚੇਅਰਮੈਨ ਵਿਸ਼ਵ ਪੰਜਾਬੀ ਸਭਾ ਵੱਲੋਂ ਲਹਿੰਦੇ ਪੰਜਾਬ ਦੀ ਅਸੈਂਬਲੀ ਵਿਚ ਪੰਜਾਬੀ ਨੂੰ ਸਕੂਲਾਂ ‘ਚ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣ ਲਈ ਬਿੱਲ ਮਨਜ਼ੂਰ ਹੋਣ ਦੀ ਖ਼ੁਸ਼ੀ ਵਿਚ 3 ਨਵੰਬਰ ਐਤਵਾਰ ਬਾਅਦ ਦੁਪਿਹਰ ਇਕ ਜਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਮਾਰਚ 2024 ਵਿੱਚ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਦੂਸਰੀ ਵਿਸ਼ਵ ਪੰਜਾਬੀ ਕਾਨਫਰੰਸ ਲਾਹੌਰ ਵਿਖੇ ਕਰਾਈ ਗਈ ਸੀ। ਡਾ. ਦਲਬੀਰ ਸਿੰਘ ਕਥੂਰੀਆ ਨੇ ਉਸ ਸਮੇਂ ਲਹਿੰਦੇ ਪੰਜਾਬ (ਪਾਕਿਸਤਾਨ) ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਨੂੰ ਮਿਲ ਕੇ ਲਹਿੰਦੇ ਪੰਜਾਬ ਦੇ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣ ਲਈ ਮੰਗ ਪੱਤਰ ਦਿੱਤਾ ਸੀ। ਇਸ ਜਸ਼ਨ ਦੇ ਮੌਕੇ ਵਿਸ਼ਵ ਪੰਜਾਬੀ ਭਵਨ ਦੇ ਵਿਹੜੇ ਵਿਚ ਬਹੁਤ ਨਾਮਵਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ, ਡਾ. ਕਥੂਰੀਆ ਨੂੰ ਵਧਾਈਆਂ ਵੀ ਦਿੱਤੀਆਂ ਤੇ ਆਪਣੇ ਵਿਚਾਰ ਵੀ ਸਾਂਝੇ ਕੀਤੇ। ਡਾ. ਕਥੂਰੀਆ ਦੇਸ਼ਾਂ ਵਿਦੇਸ਼ਾਂ ਵਿੱਚ ਮਾਂ ਬੋਲੀ ਪੰਜਾਬੀ, ਪੰਜਾਬੀਅਤ, ਕਲਾ, ਸਾਹਿਤ, ਪੰਜਾਬੀ ਸਭਿਆਚਾਰ ਤੇ ਪੰਜਾਬੀ ਵਿਰਸੇ ਨੂੰ ਪ੍ਰਫੁੱਲਿਤ ਕਰਨ ਲਈ ਬਹੁਤ ਯਤਨਸ਼ੀਲ ਹਨ। ਇਸ ਖ਼ੁਸ਼ੀ ਦੇ ਮੌਕੇ ਡਾ. ਕਥੂਰੀਆ ਵੱਲੋਂ ਚਾਹ ਪਾਣੀ ਦੇ ਲੰਗਰ ਦੇ ਇਲਾਵਾ ਮਿਠਿਆਈਆਂ ਵੀ ਵੰਡੀਆਂ ਗਈਆਂ ਤੇ ਇਸ ਜਸ਼ਨ ਦੇ ਮੌਕੇ ਸਭ ਨੇ ਮਿਲ ਕੇ ਭੰਗੜੇ ਵੀ ਪਾਏ ਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ। ਕਥੂਰੀਆ ਜੋ ਕਿ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਿਰਤੋੜ ਯਤਨ ਕਰ ਰਹੇ ਹਨ, ਸਾਡਾ ਸੱਭ ਦਾ ਫ਼ਰਜ਼ ਬਣਦਾ ਹੈ ਕਿ ਉਹਨਾਂ ਦੇ ਇਸ ਨੇਕ ਕਾਰਜ ਵਿੱਚ ਉਹਨਾਂ ਦਾ ਸਹਿਯੋਗ ਕਰੀਏ। ਵਾਹਿਗੁਰੂ ਕਰੇ ਉਹਨਾਂ ਦੇ ਸੁਪਨਿਆਂ ਨੂੰ ਬੂਰ ਪਵੇ ਤੇ ਮਾਂ ਬੋਲੀ ਪੰਜਾਬੀ ਹੋਰ ਜ਼ਿਆਦਾ ਵਧੇ ਫੁਲੇ । ਧੰਨਵਾਦ ਸਹਿਤ। -ਰਮਿੰਦਰ ਵਾਲੀਆ ਚੇਅਰਪਰਸਨ, ਵਿਸ਼ਵ ਪੰਜਾਬੀ ਸਭਾ।

 

RELATED ARTICLES

ਗ਼ਜ਼ਲ

POPULAR POSTS