ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਜਿੱਤਣ ਲਈ ਕਾਂਗਰਸ, ‘ਆਪ’ ਤੇ ਭਾਜਪਾ ਨਾਲ ਸੌਦੇਬਾਜ਼ੀ ਕਰਨ ਦੇ ਆਰੋਪ ਲਗਾਏ। ਇਹ ਪ੍ਰਗਟਾਵਾ ਉਨ੍ਹਾਂ ਚੰਡੀਗੜ੍ਹ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਚੋਣਾਂ ਜਿੱਤਣ ਲਈ ਸਾਰੀਆਂ ਪਾਰਟੀਆਂ ਨਾਲ ਸੌਦੇਬਾਜ਼ੀ ਕੀਤੀ। ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਲੜਨ ਤੋਂ ਪਾਸਾ ਵੱਟ ਕੇ ਪਾਰਟੀ ਦਾ ਭਵਿੱਖ ਦਾਅ ‘ਤੇ ਲਗਾ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ‘ਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੋਂ ਆਜ਼ਾਦਾਨਾ ਰੂਪ ਵਿੱਚ ਆਪਣੀ ਵੋਟ ਪਾਉਣ ਦਾ ਅਧਿਕਾਰ ਅਸਿੱਧੇ ਢੰਗ ਨਾਲ ਹੱਕ ਖੋਹਿਆ ਗਿਆ। ਉਨ੍ਹਾਂ ਕਿਹਾ ਕਿ ਬਾਦਲ ਧੜੇ ਨੇ ਕਾਂਗਰਸ ਨਾਲ ਸਬੰਧਤ ਦੋ ਮੈਂਬਰਾਂ ਨੂੰ ਵੋਟ ਪਾਉਣ ਤੋਂ ਰੋਕਿਆ, ਜਦੋਂਕਿ ‘ਆਪ’ ਨਾਲ ਸਬੰਧਤ ਮੈਂਬਰਾਂ ਨੇ ਐਡਵੋਕੇਟ ਧਾਮੀ ਨੂੰ ਵੋਟ ਪਾਈ। ਸ਼੍ਰੋਮਣੀ ਅਕਾਲੀ ਦਲ ਨੇ ਐੱਸਜੀਪੀਸੀ ਪ੍ਰਧਾਨ ਦੇ ਅਹੁਦੇ ਲਈ ਜ਼ਿਮਨੀ ਚੋਣਾਂ ‘ਚ ਪਾਰਟੀ ਦੀ ਕੁਰਬਾਨੀ ਦੇ ਦਿੱਤੀ।
ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨਾ ਜ਼ਰੂਰੀ : ਬੀਬੀ ਜਗੀਰ ਕੌਰ ਨੇ ਸਿੱਖ ਕੌਮ ਨੂੰ ਬੇਨਤੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨਾ ਜ਼ਰੂਰੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਸੁਖਬੀਰ ਬਾਦਲ ਤੇ ਹੋਰਨਾਂ ਤੋਂ ਮੁਕਤ ਕਰਵਾਇਆ ਜਾਵੇ। ਇਸ ਸਬੰਧੀ ਸਾਰਿਆਂ ਨੂੰ ਗੱਲਬਾਤ ਕਰਨੀ ਚਾਹੀਦੀ ਹੈ।
Check Also
ਦੀਪਕ ਚਨਾਰਥਲ ਬਣੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਪ੍ਰਧਾਨ
ਭੁਪਿੰਦਰ ਮਲਿਕ ਜਨਰਲ ਸਕੱਤਰ ਤੇ ਪਾਲ ਅਜਨਬੀ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਚੰਡੀਗੜ੍ਹ : ਪੰਜਾਬੀ …