0.9 C
Toronto
Wednesday, January 7, 2026
spot_img
HomeਕੈਨੇਡਾFrontਹਵਾਈ ਅੱਡਿਆਂ ’ਤੇ ਅੰਮਿ੍ਰਤਧਾਰੀ ਮੁਲਾਜ਼ਮਾਂ ਦੇ ਕਿਰਪਾਨ ਪਹਿਨਣ ’ਤੇ ਪਾਬੰਦੀ ਦਾ ਜਥੇਦਾਰ...

ਹਵਾਈ ਅੱਡਿਆਂ ’ਤੇ ਅੰਮਿ੍ਰਤਧਾਰੀ ਮੁਲਾਜ਼ਮਾਂ ਦੇ ਕਿਰਪਾਨ ਪਹਿਨਣ ’ਤੇ ਪਾਬੰਦੀ ਦਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਲਿਆ ਸਖਤ ਨੋਟਿਸ

ਕਿਹਾ :  80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਭਾਰਤ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਸੇਵਾਵਾਂ ’ਚ ਨੌਕਰੀ ਕਰਨ ਵਾਲੇ ਅੰਮਿ੍ਰਤਧਾਰੀ ਮੁਲਾਜ਼ਮਾਂ ਖਿਲਾਫ ਕਿਰਪਾਨ ਪਹਿਨਣ ’ਤੇ ਪਾਬੰਦੀ ਦੇ ਆਦੇਸ਼ ਨੂੰ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਰਤ ਨੂੰ ਸਦੀਆਂ ਦੀ ਗੁਲਾਮੀ ਤੋਂ ਆਜ਼ਾਦ ਕਰਵਾਉਣ ਲਈ ਸਿੱਖਾਂ ਨੇ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਕਿਰਪਾਨ ਸਿੱਖਾਂ ਨੂੰ ਗੁਰੂ ਸਾਹਿਬਾਨ ਵਲੋਂ ਕਕਾਰ ਵਜੋਂ ਦਿੱਤੀ ਗਈ ਹੈ, ਜੋ ਸਿੱਖੀ ਜੀਵਨ ਦਾ ਅਨਿੱਖੜਵਾਂ ਅੰਗ ਹੈ। ਗਿਆਨੀ ਰਘਬੀਰ ਸਿੰਘ ਨੇ ਐਸਜੀਪੀਸੀ ਨੂੰ ਆਦੇਸ਼ ਕੀਤਾ ਹੈ ਕਿ ਤੁਰੰਤ ਹੀ ਭਾਰਤ ਦੇ ਗ੍ਰਹਿ ਮੰਤਰਾਲੇ ਅਤੇ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ ਕੇ ਇਸ ਅਨਿਆਂਕਾਰੀ ਪਾਬੰਦੀ ਵਿਰੁੱਧ ਸਿੱਖ ਕੌਮ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਜਾਵੇ ਅਤੇ ਇਕ ਉੱਚ ਪੱਧਰੀ ਵਫਦ ਬਣਾ ਕੇ ਭੇਜਿਆ ਜਾਵੇ।
RELATED ARTICLES
POPULAR POSTS