Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਈ

ਅਰਵਿੰਦ ਕੇਜਰੀਵਾਲ ਨੇ ਸਾਰੇ ਸਰਪੰਚਾਂ ਨੂੰ ਵਧਾਈ ਦਿੱਤੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਦੀ ਸਾਈਕਲ ਵੈਲੀ ਵਿਚ ਸੂਬੇ ਦੇ 10 ਹਜ਼ਾਰ ਦੇ ਕਰੀਬ ਨਵੇਂ ਚੁਣੇ ਗਏ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾ ਦਿੱਤੀ ਹੈ ਅਤੇ ਸਾਰੇ ਸਰਪੰਚਾਂ ਨੂੰ ਵਧਾਈਆਂ ਵੀ ਦਿੱਤੀਆਂ। ਸਹੁੰ ਚੁੱਕ ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਹਾਜ਼ਰ ਰਹੇ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਸਾਰੇ  ਸਰਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤੁਸੀਂ ਇਮਾਨਦਾਰੀ ਨਾਲ ਕੰਮ ਕਰੋ ਅਤੇ ਪੰਜਾਬ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਸਰਪੰਚਾਂ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਮਾਨ ਨੇ ਨਵੇਂ ਚੁਣੇ ਸਰਪੰਚਾਂ ਨੂੰ ਪਿੰਡਾਂ ਦੇ ਸਰਵਪੱਖੀ ਵਿਕਾਸ ਵੱਲ ਧਿਆਨ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੀ ਪੰਜਾਬ ਨਾਲ ਸਬੰਧਤ ਸਮੁੱਚੀ ਲੀਡਰਸ਼ਿਪ ਵੀ ਹਾਜ਼ਰ ਰਹੀ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਸੂਬੇ ਭਰ ਦੇ 23 ਜ਼ਿਲ੍ਹਿਆਂ ਵਿੱਚ ਨਵੀਆਂ ਚੁਣੀਆਂ 13,147 ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਅਹੁਦੇ ਦਾ ਹਲਫ਼ ਦਿਵਾਇਆ। ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ।

Check Also

ਹਵਾਈ ਅੱਡਿਆਂ ’ਤੇ ਅੰਮਿ੍ਰਤਧਾਰੀ ਮੁਲਾਜ਼ਮਾਂ ਦੇ ਕਿਰਪਾਨ ਪਹਿਨਣ ’ਤੇ ਪਾਬੰਦੀ ਦਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਲਿਆ ਸਖਤ ਨੋਟਿਸ

ਕਿਹਾ :  80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ …