ਪਰਿਵਾਰ ਅਤੇ ਦੋਸਤਾਂ ਸਮੇਤ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਵੀ ਟੇਕਣਾ ਸੀ ਮੱਥਾ
ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਪਰਿਵਾਰ ਅਤੇ ਦੋਸਤਾਂ ਸਮੇਤ ਪਾਕਿਸਤਾਨ ਜਾਣ ਦਾ ਪ੍ਰੋਗਰਾਮ ਅਚਾਨਕ ਰੱਦ ਕਰ ਦਿੱਤਾ ਹੈ। ਉਨ੍ਹਾਂ ਆਪਣੇ ਦੋਸਤਾਂ ਅਤੇ ਪਰਿਵਾਰ ਸਮੇਤ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਵੀ ਮੱਥਾ ਟੇਕਣਾ ਸੀ, ਇਸ ਸਬੰਧੀ ਉਨ੍ਹਾਂ ਵੱਲੋਂ ਲੰਘੇ ਦਿਨੀਂ ਸ਼ੋਸ਼ਲ ਮੀਡੀਆ ’ਤੇ ਜਾਣਕਾਰੀ ਵੀ ਦਿੱਤੀ ਗਈ ਸੀ। ਮੀਡੀਆ ਰਿਪੋਰਟਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਆਪਣੀ ਪਤਨੀ ਡਾ. ਨਵਜੋਤ ਕੌਰ, ਬੇਟੀ ਰਾਬੀਆ ਅਤੇ ਕੁੱਝ ਦੋਸਤਾਂ ਦੇ ਨਾਲ ਇਸ ਯਾਤਰਾ ’ਤੇ ਜਾਣ ਵਾਲੇ ਸਨ। ਪ੍ਰੰਤੂ ਅਚਾਨਕ ਅੱਜ ਸਵੇਰੇ 8.15 ਵਜੇ ਦੇ ਲਗਭਗ ਨਵਜੋਤ ਸਿੰਘ ਸਿੱਧੂ ਨੇ ਇਸ ਪ੍ਰੋਗਰਾਮ ਦੇ ਮੁਲਤਵੀ ਹੋ ਜਾਣ ਸਬੰਧੀ ਜਾਣਕਾਰੀ ਸ਼ੋਸ਼ਲ ਮੀਡੀਆ ’ਤੇ ਸਾਂਝੀ ਕੀਤੀ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੀ ਇਹ ਦੂਜੀ ਯਾਤਰਾ ਹੋਣੀ ਸੀ ਕਿਉਂਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ 2021 ’ਚ ਵੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ ਸਨ।
Check Also
ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਭਲਕੇ 23 ਨਵੰਬਰ ਨੂੰ
ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚਾਰ ਵਿਧਾਨ …