ਕਿਹਾ : ਸਿਵਲ ਏਵੀਏਸ਼ਨ ਆਪਣੇ ਹੁਕਮਾਂ ’ਤੇ ਮੁੜ ਤੋਂ ਕਰੇ ਗੌਰ
ਅੰਮਿ੍ਰਤਸਰ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੇ ਹਵਾਈ ਅੱਡਿਆਂ ’ਤੇ ਅੰਮਿ੍ਰਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਵਿਰੋਧ ਕੀਤਾ ਹੈ। ਮਜੀਠੀਆ ਨੇ ਕਿਹਾ ਕਿ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵਲੋਂ ਹਾਲ ਹੀ ਵਿਚ ਜਾਰੀ ਕੀਤੇ ਆਦੇਸ਼ ਅਨੁਸਾਰ ਹਵਾਈ ਅੱਡੇ ’ਤੇ ਡਿਊਟੀ ਕਰਨ ਵਾਲੇ ਸਿੱਖ ਕਰਮਚਾਰੀਆਂ ਦੇ ਡਿਊਟੀ ਦੌਰਾਨ ਕਿਰਪਾਨ ਪਹਿਨਣ ’ਤੇ ਰੋਕ ਲਗਾਉਣੀ ਸਿੱਖਾਂ ਨਾਲ ਧੱਕਾ ਹੈ। ਉਨ੍ਹਾਂ ਕਿਹਾ ਸਿਵਲ ਏਵੀਏਸ਼ਨ ਨੂੰ ਆਪਣੇ ਹੁਕਮਾਂ ’ਤੇ ਮੁੜ ਤੋਂ ਗੌਰ ਕਰਨੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਭਾਰਤ ਦੇ ਏਅਰਪੋਰਟਾਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨ ਕੇ ਡਿਊਟੀ ਕਰਨ ’ਤੇ ਸਿਵਲ ਏਵੀਏਸ਼ਨ ਨੇ ਰੋਕ ਲਗਾਉਣ ਦਾ ਹਕਮ ਦਿੱਤਾ ਹੈ। ਇਨ੍ਹਾਂ ਹੁਕਮਾਂ ਦਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨ ਰਘਬੀਰ ਸਿੰਘ ਅਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਵਿਰੋਧ ਕੀਤਾ ਗਿਆ ਸੀ।