ਅਜਨਾਲਾ/ਬਿਊਰੋ ਨਿਊਜ਼ : ਅੰਮਿ੍ਰਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗ ਕੀਤੀ ਹੈ ਕਿ ਅੰਮਿ੍ਰਤਸਰ ਤੋਂ ਸ੍ਰੀ ਨਾਂਦੇੜ ਸਾਹਿਬ ਫਲਾਈਟ ਦਾ ਕਿਰਾਇਆ ਘੱਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਲਦੀ ਹੀ ਉਡਾਣਾਂ ਸ਼ੁਰੂ ਹੋ ਜਾਣ ਤਾਂ ਉਹ ਬਹੁਤ ਧੰਨਵਾਦੀ ਹੋਣਗੇ। ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਉਹ ਇਸ ਲਈ ਲੰਬੇ ਸਮੇਂ ਤੋਂ ਕੋਸ਼ਿਸ਼ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਖੁਸ਼ੀ ਹੈ ਕਿ ਲੋਕਾਂ ਲਈ ਜੋ ਮੁਸ਼ਕਿਲ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਿਸੂਸ ਕੀਤੀ ਹੈ, ਉਹ ਕਈ ਸਾਲਾਂ ਤੋਂ ਮਹਿਸੂਸ ਕਰ ਰਹੇ ਹਨ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਜੁਲਾਈ ਵਿਚ ਹਵਾਬਾਜ਼ੀ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨੂੰ ਮਿਲੇ ਸਨ ਅਤੇ ਉਨ੍ਹਾਂ ਨੂੰ ਅੰਮਿ੍ਰਤਸਰ ਤੋਂ ਸ੍ਰੀ ਨਾਂਦੇੜ ਸਾਹਿਬ ਦੀ ਉਡਾਣ ਸ਼ੁਰੂ ਕਰਨ ਦੀ ਬੇਨਤੀ ਕੀਤੀ ਸੀ। ਉਸ ਤੋਂ ਬਾਅਦ ਲੋਕ ਸਭਾ ਵਿਚ ਵੀ ਇਸ ਮਾਮਲੇ ਨੂੰ ਲੈ ਕੇ ਆਵਾਜ਼ ਉਠਾਈ ਗਈ ਸੀ ਅਤੇ ਇਹ ਮੰਗ ਲਗਾਤਾਰ ਰੱਖੀ ਗਈ ਸੀ। ਉਨ੍ਹਾਂ ਕਿਹਾ ਕਿ ਅੰਮਿ੍ਰਤਸਰ ਤੋਂ ਸ੍ਰੀ ਨਾਂਦੇੜ ਸਾਹਿਬ ਜਾਣ ਵਾਲੀ ਫਲਾਈਟ ਬਹੁਤ ਮਸ਼ਹੂਰ ਹੈ ਅਤੇ ਜਦੋਂ ਇਹ ਪਹਿਲਾਂ ਚੱਲਦੀ ਸੀ ਤਾਂ ਫਲਾਈਟ ਹਮੇਸ਼ਾ ਭਰੀ ਰਹਿੰਦੀ ਸੀ। ਇਸ ਤੋਂ ਬਾਅਦ ਇਸ ਨੂੰ ਬੰਦ ਕਰ ਦਿੱਤਾ ਗਿਆ ਪਰ ਉਨ੍ਹਾਂ ਨੇ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਆਵਾਜ਼ ਉਠਾਈ ਤੇ ਕਈ ਵਾਰ ਹਵਾਬਾਜ਼ੀ ਮੰਤਰਾਲੇ ਨੂੰ ਪੱਤਰ ਵੀ ਲਿਖੇ।
Home / ਕੈਨੇਡਾ / Front / ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਨਾਂਦੇੜ ਸਾਹਿਬ ਫਲਾਈਟ ਦਾ ਕਿਰਾਇਆ ਘੱਟ ਕਰਨ ਦੀ ਕੀਤੀ ਮੰਗ
Check Also
ਦੀਪਕ ਚਨਾਰਥਲ ਬਣੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਪ੍ਰਧਾਨ
ਭੁਪਿੰਦਰ ਮਲਿਕ ਜਨਰਲ ਸਕੱਤਰ ਤੇ ਪਾਲ ਅਜਨਬੀ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਚੰਡੀਗੜ੍ਹ : ਪੰਜਾਬੀ …