Breaking News
Home / ਕੈਨੇਡਾ / Front / ਬਿਕਰਮ ਮਜੀਠੀਆ ਨੇ ਰਵਨੀਤ ਬਿੱਟੂ ਵੱਲੋਂ ਕਿਸਾਨਾਂ ਦੀ ਤੁਲਨਾ ਤਾਲਿਬਾਨ ਨਾਲ ਕਰਨ ’ਤੇ ਚੁੱਕੇ ਸਵਾਲ

ਬਿਕਰਮ ਮਜੀਠੀਆ ਨੇ ਰਵਨੀਤ ਬਿੱਟੂ ਵੱਲੋਂ ਕਿਸਾਨਾਂ ਦੀ ਤੁਲਨਾ ਤਾਲਿਬਾਨ ਨਾਲ ਕਰਨ ’ਤੇ ਚੁੱਕੇ ਸਵਾਲ


ਕਿਹਾ : ਬਿੱਟੂ ਸਪੱਸ਼ਟ ਕਰਨ ਕਿ ਉਨ੍ਹਾਂ ਦਾ ਬਿਆਨ ਨਿੱਜੀ ਹੈ ਜਾਂ ਫਿਰ ਭਾਜਪਾ ਦਾ ਸਟੈਂਡ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਕਹਾ ਕਿ ਭਾਜਪਾ ਨੂੰ ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋੋਂ ਕਿਸਾਨਾਂ ਦੀ ਤੁਲਨਾ ਤਾਲਿਬਾਨ ਨਾਲ ਕਰਨ ਸਬੰਧੀ ਬਿਆਨ ਬਾਰੇ ਸਪਸ਼ਟੀਕਰਨਾ ਦੇਣਾ ਚਾਹੀਦਾ ਹੇੈ। ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਮਜੀਠੀਆ ਨੇ ਕਿਹਾ ਕਿ ਭਾਜਪਾ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਇਹ ਬਿਆਨ ਬਿੱਟੂ ਦੇ ਨਿੱਜੀ ਵਿਚਾਰ ਸਨ ਜਾਂ ਫਿਰ ਇਹ ਪਾਰਟੀ ਦਾ ਸਟੈਂਡ ਹੈ। ਸੀਨੀਅਰ ਅਕਾਲੀ ਆਗੂ ਨੇ ਕਿਹਾ, ‘‘ਰਵਨੀਤ ਬਿੱਟੂ ਵੱਲੋਂ ਕਿਸਾਨਾਂ ਦੀ ਤੁਲਨਾ ਤਾਲਿਬਾਨ ਨਾਲ ਕਰਨੀ ਤੇ ਉਨ੍ਹਾਂ ਖਿਲਾਫ਼ ਝੂਠੇ ਕੇਸ ਦਰਜ ਕਰਨ ਦੀ ਧਮਕੀ ਦੇਣਾ ਹੈਰਾਨੀਜਨਕ ਹੈ, ਪਰ ਭਾਜਪਾ ਇਸ ਮੁੱਦੇ ਉੱਤੇ ਚੁੱਪ ਹੈ। ਪਾਰਟੀ ਨੂੰ ਸਾਫ਼ ਕਰਨਾ ਚਾਹੀਦਾ ਹੈ ਕਿ ਬਿੱਟੂ ਇਹ ਨਫ਼ਰਤ ਪਾਰਟੀ ਦੇ ਕਹਿਣ ਉੱਤੇ ਫੈਲਾਅ ਰਿਹਾ ਹੈ ਜਾਂ ਇਹ ਐੱਮਪੀ ਦਾ ਆਪਣਾ ਨਿੱਜੀ ਏਜੰਡਾ ਹੈ।’’ ਮਜੀਠੀਆ ਨੇ ਕਿਹਾ ਕਿ ਅਜਿਹੀ ਵੰਡ ਪਾਊ ਸਿਆਸਤ ਵਿਚ ਸ਼ਾਮਲ ਲੋਕਾਂ ਨੂੰ ਹੱਲਾਸ਼ੇਰੀ ਦੇਣ ਦੀ ਥਾਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦੀ ਕੋਸਸ਼ਿ ਕਰਨੀ ਚਾਹੀਦੀ ਹੈ।’’

Check Also

ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਈਡੀ ਕੋਲੋਂ ਮੰਗਿਆ ਜਵਾਬ

  ਦਿੱਲੀ ’ਚ ਸ਼ਰਾਬ ਨੀਤੀ ਘੁਟਾਲੇ ਨਾਲ ਜੁੜਿਆ ਹੈ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ …