-2.2 C
Toronto
Thursday, January 15, 2026
spot_img
HomeਕੈਨੇਡਾFrontਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ...

ਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਮਿਲੀ ਰਾਹਤ

ਹੁਣ 8 ਹਫਤਿਆਂ ’ਚ ਨੋਟੀਫਿਕੇਸ਼ਨ ਕਰਨਾ ਪਵੇਗਾ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੂੰ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੇ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਚੋਣਾਂ ਕਰਵਾਉਣ ਦੇ ਲਈ 8 ਹਫਤਿਆਂ ਦਾ ਸਮਾਂ ਦਿੱਤਾ ਹੈ। ਅਜਿਹੇ ਵਿਚ ਉਮੀਦ ਹੈ ਕਿ ਜਨਵਰੀ ਮਹੀਨੇ ਵਿਚ ਸਰਕਾਰ ਵਲੋਂ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਧਿਆਨ ਰਹੇ ਕਿ ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਦਿੱਤੇ ਗਏ ਨਿਰਦੇਸ਼ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ। ਉਸ ਨਿਰਦੇਸ਼ ਵਿਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕਰਦੇ ਹੋਏ 10 ਦਿਨਾਂ ਵਿਚ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਜ਼ਿਕਰਯੋਗ ਹੈ ਕਿ ਸੂਬੇ ਵਿਚ ਫਗਵਾੜਾ, ਅੰਮਿ੍ਰਤਸਰ, ਪਟਿਆਲਾ, ਜਲੰਧਰ ਅਤੇ ਲੁਧਿਆਣਾ ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਦਾ ਪੰਜ ਸਾਲਾਂ ਦਾ ਕਾਰਜਕਾਲ ਸਮਾਪਤ ਹੋ ਚੁੱਕਾ ਹੈ।
RELATED ARTICLES
POPULAR POSTS