0.8 C
Toronto
Wednesday, February 18, 2026
spot_img
HomeਕੈਨੇਡਾFrontਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਵਨੀਤ ਬਿੱਟੂ ’ਤੇ ਚੁੱਕੇ ਸਵਾਲ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਵਨੀਤ ਬਿੱਟੂ ’ਤੇ ਚੁੱਕੇ ਸਵਾਲ

ਕਿਹਾ : ਰਵਨੀਤ ਬਿੱਟੂ ਮੁੱਖ ਮੰਤਰੀ ਬਣਨ ਦੇ ਲਾਇਕ ਨਹੀਂ
ਬਰਨਾਲਾ/ਬਿਊਰੋ ਨਿਊਜ਼
ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅੱਜ ਬਰਨਾਲਾ ਵਿਚ ਕਾਂਗਰਸੀ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ। ਇਸ ਮੌਕੇ ਚੰਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੀ ਤੁਲਣਾ ਕਾਮੇਡੀਅਨ ਨੀਟੂ ਸ਼ੱਟਰਾਂ ਵਾਲਾ ਨਾਲ ਕਰ ਦਿੱਤੀ। ਚੰਨੀ ਨੇ ਕਿਹਾ ਕਿ ਨੀਟੂ ਸ਼ੱਟਰਾਂਵਾਲਾ ਤਾਂ ਮੁੱਖ ਮੰਤਰੀ ਬਣ ਸਕਦਾ ਹੈ, ਪਰ ਰਵਨੀਤ ਬਿੱਟੂ ਇਸਦੇ ਲਾਇਕ ਨਹੀਂ ਹੈ। ਇਸਦੇ ਚੱਲਦਿਆਂ ਚੰਨੀ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਤੋਂ ਵੀ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਇਸ ਤੋਂ ਤੰਗ ਆ ਚੁੱਕੇ ਹਨ। ਚੰਨੀ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ੇ ਵੀ ਵਧੇ ਹਨ ਅਤੇ ਸਰਕਾਰ ਕੋਲੋਂ ਕਿਸੇ ਨੂੰ ਵੀ ਇਨਸਾਫ ਦੀ ਕੋਈ ਉਮੀਦ ਨਹੀਂ ਹੈ।
RELATED ARTICLES
POPULAR POSTS