-5.7 C
Toronto
Wednesday, January 21, 2026
spot_img
HomeਕੈਨੇਡਾFrontਜਸਟਿਸ ਸੰਜੀਵ ਖੰਨਾ ਨੇ ਭਾਰਤ ਦੇ 51ਵੇਂ ਚੀਫ ਜਸਟਿਸ ਵਜੋਂ ਚੁੱਕੀ ਸਹੁੰ

ਜਸਟਿਸ ਸੰਜੀਵ ਖੰਨਾ ਨੇ ਭਾਰਤ ਦੇ 51ਵੇਂ ਚੀਫ ਜਸਟਿਸ ਵਜੋਂ ਚੁੱਕੀ ਸਹੁੰ

ਛੇ ਮਹੀਨਿਆਂ ਤੋਂ ਵੀ ਘੱਟ ਸਮੇਂ ਦਾ ਰਹੇਗਾ ਕਾਰਜਕਾਲ
ਨਵੀਂ ਦਿੱਲੀ/ਬਿਊਰੋ ਨਿਊਜ਼
ਜਸਟਿਸ ਸੰਜੀਵ ਖੰਨਾ ਨੇ ਅੱਜ ਸੋਮਵਾਰ ਨੂੰ ਭਾਰਤ ਦੇ 51ਵੇਂ ਚੀਫ ਜਸਟਿਸ ਵਜੋਂ ਅਹੁਦੇ ਦੀ ਸਹੁੰ ਚੁੱਕ ਲਈ ਹੈ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿੱਚ ਹੋਏ ਸਹੁੰ ਚੁੱਕ ਸਮਾਗਮ ਵਿੱਚ ਜਸਟਿਸ ਖੰਨਾ ਨੂੰ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਖੰਨਾ, ਜੋ ਛੇ ਮਹੀਨਿਆਂ ਤੋਂ ਘੱਟ ਸਮੇਂ ਲਈ ਸੀ.ਜੇ.ਆਈ. ਵਜੋਂ ਸੇਵਾ ਨਿਭਾਉਣਗੇ ਅਤੇ 13 ਮਈ 2025 ਨੂੰ ਅਹੁਦੇ ਤੋਂ ਰਿਟਾਇਰ ਹੋ ਜਾਣਗੇ। ਧਿਆਨ ਰਹੇ ਕਿ ਜਸਟਿਸ ਸੰਜੀਵ ਖੰਨਾ ਨੇ ਜਸਟਿਸ ਡੀ ਵਾਈ ਚੰਦਰਚੂੜ ਦੀ ਥਾਂ ਲਈ ਹੈ, ਜਿਨ੍ਹਾਂ ਨੇ ਲੰਘੇ ਕੱਲ੍ਹ ਐਤਵਾਰ ਨੂੰ 65 ਸਾਲ ਦੀ ਉਮਰ ਵਿੱਚ ਅਹੁਦਾ ਛੱਡ ਦਿੱਤਾ ਸੀ। ਚੀਫ ਜਸਟਿਸ ਸੰਜੀਵ ਖੰਨਾ ਈਵੀਐਮ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ, ਧਾਰਾ 370 ਨੂੰ ਰੱਦ ਕਰਨ, ਚੋਣ ਬਾਂਡ ਸਕੀਮ ਨੂੰ ਰੱਦ ਕਰਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਵਰਗੇ ਕਈ ਇਤਿਹਾਸਕ ਫੈਸਲਿਆਂ ਵਾਲੇ ਬੈਂਚ ਦਾ ਹਿੱਸਾ ਰਹੇ ਹਨ।
RELATED ARTICLES
POPULAR POSTS