Breaking News
Home / ਕੈਨੇਡਾ / Front / ਪੰਜਾਬ ਤੇ ਚੰਡੀਗੜ੍ਹ ’ਚ ਫੈਲੀ ਧੂਆਂਖੀ ਧੁੰਦ- ਹਵਾਈ ਉਡਾਣਾਂ ’ਚ ਹੋ ਰਹੀ ਦੇਰੀ

ਪੰਜਾਬ ਤੇ ਚੰਡੀਗੜ੍ਹ ’ਚ ਫੈਲੀ ਧੂਆਂਖੀ ਧੁੰਦ- ਹਵਾਈ ਉਡਾਣਾਂ ’ਚ ਹੋ ਰਹੀ ਦੇਰੀ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਚੰਡੀਗੜ੍ਹ ਦੇ ਵਸਨੀਕਾਂ ਨੇ ਅੱਜ ਬੁੱਧਵਾਰ ਨੂੰ ਧੂਆਂਖੀ ਧੁੰਦ ਦੀ ਸੰਘਣੀ ਚਾਦਰ ਦਾ ਸਾਹਮਣਾ ਕੀਤਾ। ਇਸ ਦੌਰਾਨ ਚੰਡੀਗੜ੍ਹ ਵਿਚ ਏਅਰ ਕੁਆਲਿਟੀ ਇੰਡੈਕਸ 370 ਦਰਜ ਕੀਤਾ ਗਿਆ, ਜੋ ਕਿ ਬਹੁਤ ਮਾੜੀ ਸ਼੍ਰੇਣੀ ਵਿੱਚ ਆਉਂਦਾ ਹੈ। ਧੂੰਏਂ ਨੇ ਪੰਜਾਬ, ਚੰਡੀਗੜ੍ਹ ਅਤੇ ਇਸਦੇ ਨੇੜਲੇ ਖੇਤਰਾਂ ਵਿੱਚ ਵਿਜੀਬਿਲਟੀ ਨੂੰ ਕਾਫੀ ਘਟਾ ਦਿੱਤਾ। ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਵਿਜ਼ੀਬਿਲਟੀ ਘੱਟ ਹੋਣ ਕਾਰਨ ਹਵਾਈ ਉਡਾਣਾਂ ਵੀ ਦੇਰੀ ਨਾਲ ਚੱਲ ਰਹੀਆਂ ਹਨ। ਇਸਦੇ ਚੱਲਦਿਆਂ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਡੀਜ਼ਲ ਜਨਰੇਟਰ  ਸੈੱਟਾਂ ਦੀ ਵਰਤੋਂ ’ਤੇ ਚੰਡੀਗੜ੍ਹ ਵਿੱਚ ਪਾਬੰਦੀ ਲਗਾਈ ਜਾ ਰਹੀ ਹੈ। ਇਸਦੀ ਵਰਤੋਂ ਦੀ ਇਜਾਜ਼ਤ ਹੁਣ ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ ਵੱਲੋਂ ਦਿੱਤੀ ਜਾਵੇਗੀ। ਚੰਡੀਗੜ੍ਹ ਇਸ ਸਮੇਂ ਦੇਸ਼ ਦਾ ਦੂਜਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣ ਗਿਆ ਹੈ। ਅਜਿਹੇ ਪ੍ਰਦੂਸ਼ਣ ਦੇ ਚੱਲਦਿਆਂ ਲੋਕਾਂ ਨੂੰ ਸਾਹ ਲੈਣ ਵਿਚ ਮੁਸ਼ਕਲ ਪੇਸ਼ ਆ ਰਹੀ ਹੈ ਅਤੇ ਸਿਹਤ ਵਿਭਾਗ ਨੇ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਵੀ ਦਿੱਤੀ ਹੈ।

Check Also

ਦੀਪਕ ਚਨਾਰਥਲ ਬਣੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਪ੍ਰਧਾਨ

ਭੁਪਿੰਦਰ ਮਲਿਕ ਜਨਰਲ ਸਕੱਤਰ ਤੇ ਪਾਲ ਅਜਨਬੀ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਚੰਡੀਗੜ੍ਹ : ਪੰਜਾਬੀ …