5.2 C
Toronto
Tuesday, October 28, 2025
spot_img
HomeਕੈਨੇਡਾFrontਐਸਜੀਪੀਸੀ ਵਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 14 ਨਵੰਬਰ ਨੂੰ ਪਾਕਿਸਤਾਨ ਭੇਜਿਆ...

ਐਸਜੀਪੀਸੀ ਵਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 14 ਨਵੰਬਰ ਨੂੰ ਪਾਕਿਸਤਾਨ ਭੇਜਿਆ ਜਾਵੇਗਾ ਜਥਾ

763 ਸਿੱਖ ਸ਼ਰਧਾਲੂਆਂ ਨੂੰ ਪ੍ਰਾਪਤ ਹੋਏ ਵੀਜੇ
ਅੰਮਿ੍ਰਤਸਰ/ਬਿਊਰੋ ਨਿਊਜ਼
ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਜਾਣ ਵਾਲੇ ਜਥੇ ਲਈ 763 ਸਿੱਖ ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 14 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਇਸ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਅੱਜ ਬੁੱਧਵਾਰ ਨੂੰ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ। ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚੋਂ ਸਫਾਰਤਖਾਨੇ ਨੇ 763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 1481 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ। ਉਨ੍ਹਾਂ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਨਾਮ ਸਿੰਘ ਜੱਸਲ ਕਰ ਰਹੇ ਹਨ।
RELATED ARTICLES
POPULAR POSTS