Breaking News
Home / ਕੈਨੇਡਾ / Front / ਸੁਨੀਲ ਜਾਖੜ ਨੇ ਵੀ ਕੇਂਦਰ ਸਰਕਾਰ ’ਤੇ ਚੁੱਕੇ ਸਵਾਲ

ਸੁਨੀਲ ਜਾਖੜ ਨੇ ਵੀ ਕੇਂਦਰ ਸਰਕਾਰ ’ਤੇ ਚੁੱਕੇ ਸਵਾਲ

ਹਰਿਆਣਾ ਵਿਧਾਨ ਸਭਾ ਲਈ ਚੰਡੀਗੜ੍ਹ ’ਚ ਜਗ੍ਹਾ ਦੇਣ ਦੇ ਫੈਸਲੇ ਨੂੰ ਮੁੜ ਵਿਚਾਰੇ ਕੇਂਦਰ ਸਰਕਾਰ : ਸੁਨੀਲ ਜਾਖੜ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਬਣਾਉਣ ਲਈ 10 ਏਕੜ ਜ਼ਮੀਨ ਦੇਣ ਸਬੰਧੀ ਰਸਤਾ ਸਾਫ ਹੋਣ ਬਾਰੇ ਸਾਹਮਣੇ ਆਈਆਂ ਖਬਰਾਂ ਤੋਂ ਬਾਅਦ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਫੈਸਲੇ ’ਤੇ ਸਵਾਲ ਚੁੱਕੇ ਹਨ। ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਇਸ ਫੈਸਲੇ ’ਤੇ ਮੁੜ ਵਿਚਾਰ ਕਰੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਵਜੋਂ ਸਿਰਫ ਇਕ ਜ਼ਮੀਨੀ ਖਿੱਤਾ ਹੀ ਨਹੀ, ਬਲਕਿ ਇਸ ਨਾਲ ਪੰਜਾਬ ਦੇ ਲੋਕਾਂ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਜਾਖੜ ਨੇ ਕਿਹਾ ਕਿ ਪੰਜਾਬ ਤੇ ਕੇਂਦਰ ਦੇ ਮਜ਼ਬੂਤ ਸਬੰਧਾਂ ਨੂੰ ਬਣਾਈ ਰੱਖਣ ਲਈ ਇਸ ਫੈਸਲੇ ’ਤੇ ਪੁਨਰ ਵਿਚਾਰ ਹੋਣਾ ਚਾਹੀਦਾ ਹੈ। ਜਾਖੜ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਵੀ ਕੀਤੀ ਕਿ ਉਹ ਨਿੱਜੀ ਦਖਲ ਦੇ ਕੇ ਇਸ ਫੈਸਲੇ ਨੂੰ ਰੱਦ ਕਰਵਾਉਣ।

Check Also

ਦੀਪਕ ਚਨਾਰਥਲ ਬਣੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਪ੍ਰਧਾਨ

ਭੁਪਿੰਦਰ ਮਲਿਕ ਜਨਰਲ ਸਕੱਤਰ ਤੇ ਪਾਲ ਅਜਨਬੀ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਚੰਡੀਗੜ੍ਹ : ਪੰਜਾਬੀ …