ਚੰਡੀਗੜ੍ਹ ’ਚ ਹਵਾ ਪ੍ਰਦੂਸ਼ਣ ਵਧਿਆ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਦੀ ਆਬੋ-ਹਵਾ ਵੀ ਇਨ੍ਹੀਂ ਦਿਨੀਂ ਪੂਰੀ ਤਰ੍ਹਾਂ ਪ੍ਰਦੂਸ਼ਿਤ ਹੋ ਚੁੱਕੀ ਹੈ। ਇਥੋਂ ਦਾ ਏਅਰ ਕੁਆਲਿਟੀ ਇੰਡੈਕਸ 500 ਤੱਕ ਪਹੁੰਚ ਗਿਆ ਹੈ। ਇਸਦੇ ਚੱਲਦਿਆਂ ਲੋਕਾਂ ਨੂੰ ਸਾਹ ਲੈਣ ਵਿਚ ਮੁਸ਼ਕਲਾਂ ਪੇਸ਼ ਆ ਰਹੀਆਂ ਹਨ ਅਤੇ ਅੱਖਾਂ ਵਿਚ ਵੀ ਜਲਣ ਮਹਿਸੂਸ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅਜਿਹੇ ਵਾਤਾਵਰਣ ਵਿਚ ਸਾਹ ਲੈਣਾ ਸਿਹਤ ਲਈ ਹਾਨੀਕਾਰਕ ਹੈ। ਇਸ ਦੇ ਚੱਲਦਿਆਂ ਚੰਡੀਗੜ੍ਹ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਕੋਲੋਂ ਮੰਗ ਕੀਤੀ ਹੈ ਕਿ ਜਦੋਂ ਤੱਕ ਹਵਾ ਪ੍ਰਦੂਸ਼ਣ ਨੂੰ ਲੈ ਕੇ ਸਥਿਤੀ ਆਮ ਨਹੀਂ ਹੋ ਜਾਂਦੀ, ਉਦੋਂ ਤੱਕ ਸਕੂਲਾਂ ਵਿਚ ਛੁੱਟੀਆਂ ਕਰਨ ’ਤੇ ਵਿਚਾਰ ਕੀਤਾ ਜਾਵੇ। ਇਸੇ ਦੌਰਾਨ ਹਵਾ ਪ੍ਰਦੂਸ਼ਣ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਜਿਸ ਵਿਚ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਲਈ ਕਿਹਾ ਗਿਆ ਹੈ।