ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹੋਈਆਂ ਸ਼ਾਮਲ
ਅੰਮਿ੍ਰਤਸਰ/ਬਿਊਰੋ ਨਿਊਜ਼ : ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਆਰੰਭ ਹੋਏ ਇਸ ਨਗਰ ਕੀਰਤਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹਨ। ਸਕੂਲਾਂ ਦੇ ਵਿਦਿਆਰਥੀ, ਸ਼ਬਦੀ ਜਥੇ, ਧਾਰਮਿਕ ਸਭਾ ਸੁਸਾਇਟੀਆਂ ਅਤੇ ਗਤਕਾ ਟੀਮਾਂ ਵੱਲੋਂ ਵੀ ਨਗਰ ਕੀਰਤਨ ਦੀ ਸ਼ੋਭਾ ਵਧਾਈ ਗਈ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਗੁਰੂ ਰਾਮਦਾਸ ਸਰਾਂ ਚੌਂਕ ਘੰਟਾ ਘਰ ਪਲਾਜ਼ਾ, ਬਾਜ਼ਾਰ ਮਾਈ ਸੇਵਾ ਅਤੇ ਸ਼ਹਿਰ ਦੇ ਹੋਰਨਾਂ ਪੁਰਾਤਨ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਪੁੱਜ ਕੇ ਸੰਪੂਰਨ ਹੋਇਆ।
Home / ਕੈਨੇਡਾ / Front / ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ
Check Also
ਦੀਪਕ ਚਨਾਰਥਲ ਬਣੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਪ੍ਰਧਾਨ
ਭੁਪਿੰਦਰ ਮਲਿਕ ਜਨਰਲ ਸਕੱਤਰ ਤੇ ਪਾਲ ਅਜਨਬੀ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਚੰਡੀਗੜ੍ਹ : ਪੰਜਾਬੀ …