ਜਾਤਾਂ-ਪਾਤਾਂ ਤੋਂ ਉਪਰ ਉਠ ਕੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਮਨਾਉਣ ਦੀ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਪੋਸਟ ’ਚ ਲਿਖਿਆ ਕਿ ‘ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।’ ਉਨ੍ਹਾਂ ਅੱਗੇ ਲਿਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਜਾਤਾਂ, ਪਾਤਾਂ ਤੋਂ ਉਪਰ ਉਠ ਕੇ ਸ਼ਰਧਾ ਅਤੇ ਭਾਵਨਾ ਨਾਲ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਮਨਾਉਣ ਚਾਹੀਦਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਾ ਸਿਰਫ਼ ਲੋਕਾਂ ਨੂੰ ਵਹਿਮਾਂ-ਭਰਮਾਂ ਵਿਚੋਂ ਕੱਢਿਆ ਸਗੋਂ ਦੁਨੀਆ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਵਾਤਾਵਰਨ ਦੀ ਸੰਭਾਲ ਬਾਰੇ ਵੀ ਸੁਨੇਹਾ ਦਿੱਤਾ। ਆਓ ਬਾਬੇ ਨਾਨਕ ਵੱਲੋਂ ਦਰਸਾਏ ਰਾਹ ’ਤੇ ਚੱਲੀਏ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਿਧਾਂਤਾਂ ਨੂੰ ਆਪਣੀ ਜ਼ਿੰਦਗੀ ਵਿਚ ਅਪਣਾਈਏ। ਮੁੱਖ ਮੰਤਰੀ ਮਾਨ ਦੇ ਨਾਲ-ਨਾਲ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਪੰਜਾਬ ਕੈਬਨਿਟ ਦੇ ਸਾਰੇ ਮੰਤਰੀਆਂ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਈ।
Home / ਕੈਨੇਡਾ / Front / ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ
Check Also
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
ਕਿਹਾ : ਚੰਡੀਗੜ੍ਹ ਪੰਜਾਬ ਦਾ ਹੈ, ਅਸੀਂ ਇਕ ਇੰਚ ਵੀ ਜਗ੍ਹਾ ਕਿਸੇ ਨੂੰ ਨਹੀਂ ਦਿਆਂਗੇ …