4 C
Toronto
Saturday, November 8, 2025
spot_img
Homeਹਫ਼ਤਾਵਾਰੀ ਫੇਰੀਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ
ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਸ਼ਾਮਲ
ਅੰਮ੍ਰਿਤਸਰ/ਬਿਊਰੋ ਨਿਊਜ਼ : ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਇਸ ਨਗਰ ਕੀਰਤਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹਨ। ਸਕੂਲਾਂ ਦੇ ਵਿਦਿਆਰਥੀ, ਸ਼ਬਦੀ ਜਥੇ, ਧਾਰਮਿਕ ਸਭਾ ਸੁਸਾਇਟੀਆਂ ਅਤੇ ਗਤਕਾ ਟੀਮਾਂ ਵੱਲੋਂ ਵੀ ਨਗਰ ਕੀਰਤਨ ਦੀ ਸ਼ੋਭਾ ਵਧਾਈ ਗਈ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਗੁਰੂ ਰਾਮਦਾਸ ਸਰਾਂ ਚੌਂਕ ਘੰਟਾ ਘਰ ਪਲਾਜ਼ਾ, ਬਾਜ਼ਾਰ ਮਾਈ ਸੇਵਾ ਅਤੇ ਸ਼ਹਿਰ ਦੇ ਹੋਰਨਾਂ ਪੁਰਾਤਨ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਪਹੁੰਚ ਕੇ ਸੰਪੂਰਨ ਹੋਇਆ।

 

RELATED ARTICLES
POPULAR POSTS