-14.6 C
Toronto
Saturday, January 24, 2026
spot_img
Homeਭਾਰਤਨਵਜੋਤ ਸਿੱਧੂ ਨੇ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨੂੰ ਸਮਰਪਿਤ ਹੋਣ ਦੀ...

ਨਵਜੋਤ ਸਿੱਧੂ ਨੇ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨੂੰ ਸਮਰਪਿਤ ਹੋਣ ਦੀ ਕਹੀ ਗੱਲ

ਚੰਡੀਗੜ੍ਹ/ਬਿਊਰੋ ਨਿਊਜ਼ : ਰਾਜਨੀਤੀ ਤੋਂ ਦੂਰੀ ਬਣਾ ਕੇ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਉਹ ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਨੂੰ ਸਮਰਪਿਤ ਹਨ। ਉਨ੍ਹਾਂ ਕਿਹਾ ਕਿ ਜੋ ਜੁਬਾਨ ਉਨ੍ਹਾਂ ਰਾਹੁਲ ਅਤੇ ਪ੍ਰਿਅੰਕਾ ਨਾਲ ਕੀਤੀ ਸੀ, ਉਸ ‘ਤੇ ਉਹ ਅੱਜ ਵੀ ਕਾਇਮ ਹਨ। ਧਿਆਨ ਰਹੇ ਕਿ ਪਿਛਲੇ ਦਿਨੀਂ ਭਾਜਪਾ ਦੇ ਸੀਨੀਅਰ ਆਗੂ ਤਰਨਜੀਤ ਸਿੰਘ ਸੰਧੂ ਨੇ ਅੰਮ੍ਰਿਤਸਰ ਵਿਖੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਅਤੇ ਉਨ੍ਹਾਂ ਦੀ ਧੀ ਰਾਬੀਆ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਮੁਲਾਕਾਤ ਤੋਂ ਬਾਅਦ ਸਿਆਸੀ ਹਲਕਿਆਂ ਵਿਚ ਚਰਚਾ ਛਿੜ ਗਈ ਸੀ ਕਿ ਸਿੱਧੂ ਪਰਿਵਾਰ ਜਲਦੀ ਹੀ ਭਾਜਪਾ ਵਿਚ ਸ਼ਾਮਲ ਹੋ ਸਕਦਾ ਹੈ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਕਈ ਵਿਅਕਤੀ ਮੁੱਖ ਮੰਤਰੀ ਬਣਨ ਦਾ ਸੁਪਨਾ ਦੇਖਦੇ ਸਨ, ਪਰ ਉਹ ਵਿਅਕਤੀ ਖਤਮ ਹੋ ਗਏ ਹਨ। ਉਨ੍ਹਾਂ ਕਿਹਾ ਕਿ ਮੇਰਾ ਜੇਲ੍ਹ ਵਿਚ ਜਾਣਾ ਵੀ ਇਕ ਬਿਹਤਰ ਸਮਾਂ ਸੀ ਅਤੇ ਸਿਆਸੀ ਕਾਰਨਾਂ ਕਰਕੇ ਮੈਨੂੰ ਜੇਲ੍ਹ ਭੇਜਿਆ ਗਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਨਵਜੋਤ ਸਿੰਘ ਸਿੱਧੂ ਹੁਣ ‘ਦ ਕਪਿਲ ਸ਼ਰਮਾ ਸ਼ੋਅ’ ਵਿਚ ਵੀ ਵਾਪਸੀ ਕਰ ਰਹੇ ਹਨ।

 

RELATED ARTICLES
POPULAR POSTS