ਛੇ ਮਹੀਨਿਆਂ ਤੋਂ ਵੀ ਘੱਟ ਸਮੇਂ ਦਾ ਰਹੇਗਾ ਕਾਰਜਕਾਲ
ਨਵੀਂ ਦਿੱਲੀ : ਜਸਟਿਸ ਸੰਜੀਵ ਖੰਨਾ ਨੇ ਸੋਮਵਾਰ ਨੂੰ ਭਾਰਤ ਦੇ 51ਵੇਂ ਚੀਫ ਜਸਟਿਸ ਵਜੋਂ ਅਹੁਦੇ ਦੀ ਸਹੁੰ ਚੁੱਕ ਲਈ ਹੈ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿੱਚ ਹੋਏ ਸਹੁੰ ਚੁੱਕ ਸਮਾਗਮ ਵਿੱਚ ਜਸਟਿਸ ਖੰਨਾ ਨੂੰ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਖੰਨਾ, ਜੋ ਛੇ ਮਹੀਨਿਆਂ ਤੋਂ ਘੱਟ ਸਮੇਂ ਲਈ ਸੀ.ਜੇ.ਆਈ. ਵਜੋਂ ਸੇਵਾ ਨਿਭਾਉਣਗੇ ਅਤੇ 13 ਮਈ 2025 ਨੂੰ ਅਹੁਦੇ ਤੋਂ ਰਿਟਾਇਰ ਹੋ ਜਾਣਗੇ। ਧਿਆਨ ਰਹੇ ਕਿ ਜਸਟਿਸ ਸੰਜੀਵ ਖੰਨਾ ਨੇ ਜਸਟਿਸ ਡੀ ਵਾਈ ਚੰਦਰਚੂੜ ਦੀ ਥਾਂ ਲਈ ਹੈ, ਜਿਨ÷ ਾਂ ਨੇ ਲੰਘੇ ਕੱਲ÷ ਐਤਵਾਰ ਨੂੰ 65 ਸਾਲ ਦੀ ਉਮਰ ਵਿੱਚ ਅਹੁਦਾ ਛੱਡ ਦਿੱਤਾ ਸੀ। ਚੀਫ ਜਸਟਿਸ ਸੰਜੀਵ ਖੰਨਾ ਈਵੀਐਮ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ, ਧਾਰਾ 370 ਨੂੰ ਰੱਦ ਕਰਨ, ਚੋਣ ਬਾਂਡ ਸਕੀਮ ਨੂੰ ਰੱਦ ਕਰਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਵਰਗੇ ਕਈ ਇਤਿਹਾਸਕ ਫੈਸਲਿਆਂ ਵਾਲੇ ਬੈਂਚ ਦਾ ਹਿੱਸਾ ਰਹੇ ਹਨ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …