25.2 C
Toronto
Thursday, September 11, 2025
spot_img
Homeਪੰਜਾਬਕਿਰਪਾਨ 'ਤੇ ਪਾਬੰਦੀ : ਕੇਂਦਰ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ

ਕਿਰਪਾਨ ‘ਤੇ ਪਾਬੰਦੀ : ਕੇਂਦਰ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ

ਸਿੱਖ ਸੰਸਥਾ ਦੀ ਨਵੀਂ ਅੰਤ੍ਰਿੰਗ ਕਮੇਟੀ ਦੀ ਪਲੇਠੀ ਮੀਟਿੰਗ ਵਿੱਚ ਲਿਆ ਫ਼ੈਸਲਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਅੰਤ੍ਰਿੰਗ ਕਮੇਟੀ ਦੀ ਪਲੇਠੀ ਮੀਟਿੰਗ ਵਿੱਚ ਭਾਰਤ ਦੇ ਹਵਾਈ ਅੱਡਿਆਂ ਅੰਦਰ ਅੰਮ੍ਰਿਤਧਾਰੀ ਕਰਮਚਾਰੀਆਂ ਨੂੰ ਕਿਰਪਾਨ ਪਾਉਣ ਤੋਂ ਰੋਕਣ ਦੇ ਆਦੇਸ਼ ਖਿਲਾਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਵੱਲੋਂ ਕੇਂਦਰ ਸਰਕਾਰ ਨਾਲ ਮੁਲਾਕਾਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਮੀਟਿੰਗ ਵਿੱਚ ਕੈਨੇਡਾ ਘਟਨਾ ਮਾਮਲੇ ‘ਚ ਸਿੱਖਾਂ ਖਿਲਾਫ਼ ਸਿਰਜੇ ਜਾ ਰਹੇ ਬਿਰਤਾਂਤ, ਪਾਕਿਸਤਾਨ ਦੂਤਾਵਾਸ ਵੱਲੋਂ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਕੱਟੇ ਜਾਣ ਅਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਬਣ ਰਹੀਆਂ ਵੋਟਰ ਸੂਚੀਆਂ ਸਮੇਤ ਹੋਰ ਪੰਥਕ ਮਾਮਲਿਆਂ ‘ਤੇ ਵੀ ਅਹਿਮ ਮਤੇ ਪਾਸ ਕੀਤੇ ਗਏ।
ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਦੇ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਾ ਕੇ ਡਿਊਟੀ ਕਰਨ ਤੋਂ ਰੋਕਣਾ ਸਿੱਖਾਂ ਦੀ ਧਾਰਮਿਕ ਆਜ਼ਾਦੀ ‘ਤੇ ਵੱਡਾ ਹਮਲਾ ਹੈ। ਇਹ ਰੋਕ ਭਾਰਤੀ ਸੰਵਿਧਾਨ ਦੀ ਵੀ ਉਲੰਘਣਾ ਹੈ। ਸਿੱਖਾਂ ਨੂੰ ਕਕਾਰਾਂ ਸਮੇਤ ਦੇਸ਼ ਅੰਦਰ ਹਵਾਈ ਸਫ਼ਰ ਕਰਨ ਅਤੇ ਆਪਣੀਆਂ ਧਾਰਮਿਕ ਮਾਨਤਾਵਾਂ ਨਿਭਾਉਣ ਦਾ ਪੂਰਾ ਅਧਿਕਾਰ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਗੰਭੀਰ ਮਾਮਲੇ ‘ਤੇ ਹਰ ਪੱਧਰ ‘ਤੇ ਆਵਾਜ਼ ਉਠਾਏਗੀ। ਇਸ ਮਾਮਲੇ ਨੂੰ ਸਰਕਾਰ ਨਾਲ ਵਿਚਾਰਨ ਲਈ ਜਲਦ ਹੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਭੇਜਿਆ ਜਾਵੇਗਾ। ਇਸ ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਕੱਤਰ ਪ੍ਰਤਾਪ ਸਿੰਘ ਅਤੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਦੇ ਨਾਂ ਸ਼ਾਮਲ ਕੀਤੇ ਗਏ ਹਨ।

 

RELATED ARTICLES
POPULAR POSTS