23.7 C
Toronto
Thursday, September 11, 2025
spot_img
Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਨੇ ਉਪ ਰਾਸ਼ਟਰਪਤੀ ਧਨਖੜ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਉਪ ਰਾਸ਼ਟਰਪਤੀ ਧਨਖੜ ਨੂੰ ਲਿਖਿਆ ਪੱਤਰ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਸੈਨੇਟ ਚੋਣਾਂ ਕਰਵਾਉਣ ਦਾ ਮੁੱਦਾ ਭਖਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਸੈਨੇਟ ਚੋਣਾਂ ਕਰਵਾਉਣ ਦਾ ਮੁੱਦਾ ਲਗਾਤਾਰ ਭਖਦਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧੀ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਪੱਤਰ ਲਿਖਿਆ।
ਪੱਤਰ ਵਿੱਚ ਮਾਨ ਨੇ ਉਪ ਰਾਸ਼ਟਰਪਤੀ ਤੋਂ ਤੁਰੰਤ ਸੈਨੇਟ ਚੋਣਾਂ ਕਰਵਾਉਣ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਸੈਨੇਟ ਦਾ ਮੌਜੂਦਾ ਕਾਰਜਕਾਲ 31 ਅਕਤੂਬਰ ਨੂੰ ਸਮਾਪਤ ਹੋਇਆ ਹੈ।
ਉਨ੍ਹਾਂ ਪੱਤਰ ਵਿੱਚ ਲਿਖਿਆ ਕਿ ਸੈਨੇਟ ਚੋਣਾਂ ਵਿੱਚ ਦੇਰੀ ਨੂੰ ਲੈ ਕੇ ਅਧਿਆਪਕਾਂ, ਪੇਸ਼ੇਵਰਾਂ, ਤਕਨੀਕੀ ਮੈਂਬਰਾਂ, ਯੂਨੀਵਰਸਿਟੀ ਦੇ ਗਰੈਜੂਏਟਾਂ ਤੇ ਵੱਖ-ਵੱਖ ਹਲਕਿਆਂ ਦੇ ਨੁਮਾਇੰਦਿਆਂ ਵਿੱਚ ਭਾਰੀ ਰੋਸ ਹੈ। ਸੈਨੇਟ ਦੀਆਂ ਚੋਣਾਂ ਨਾ ਕਰਵਾਉਣਾ ਯੂਨੀਵਰਸਿਟੀ ਦੇ ਨਿਯਮਾਂ ਦੇ ਵਿਰੁੱਧ ਹੈ, ਜਿਸ ਮੁਤਾਬਿਕ ਹਰ ਚੌਥੇ ਸਾਲ ਚੋਣਾਂ ਕਰਵਾਉਣੀਆਂ ਲਾਜ਼ਮੀ ਹਨ। ਇਸ ਦੇਰੀ ਨੇ ਯੂਨੀਵਰਸਿਟੀ ਦੇ ਅਕਾਦਮਿਕ ਤੇ ਸਾਬਕਾ ਵਿਦਿਆਰਥੀ ਵਰਗ ‘ਚ ਚਿੰਤਾ ਪੈਦਾ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਮੂਹਰੀ ਚੋਣ ਪ੍ਰਕਿਰਿਆ ਨੂੰ ਨਾਮਜ਼ਦਗੀਆਂ ਨਾਲ ਤਬਦੀਲ ਕਰਨ ਦੀਆਂ ਰਿਪੋਰਟਾਂ ਅੱਗ ‘ਤੇ ਤੇਲ ਦਾ ਕੰਮ ਕਰ ਰਹੀਆਂ ਹਨ, ਅਜਿਹੀ ਤਬਦੀਲੀ ਯੂਨੀਵਰਸਿਟੀ ਦੀ ਜਮਹੂਰੀ ਮਰਿਆਦਾ ਨੂੰ ਢਾਹ ਲਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਉਪ ਰਾਸ਼ਟਰਪਤੀ ਤੋਂ ਦਖ਼ਲ ਦੀ ਮੰਗ ਕਰਦਿਆਂ ਅਪੀਲ ਕੀਤੀ ਕਿ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਸਮੇਂ ਸਿਰ ਕਰਵਾਉਣ ਲਈ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਨੂੰ ਸਲਾਹ ਦੇਣ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ‘ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਵੀ ਇਸ ਸਬੰਧੀ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਪੱਤਰ ਲਿਖਿਆ ਸੀ।

RELATED ARTICLES
POPULAR POSTS