6.1 C
Toronto
Thursday, April 23, 2026
spot_img
Homeਪੰਜਾਬਰਵਨੀਤ ਬਿੱਟੂ ਮੁੱਖ ਮੰਤਰੀ ਬਣਨ ਦੇ ਲਾਇਕ ਨਹੀਂ : ਚਰਨਜੀਤ ਚੰਨੀ

ਰਵਨੀਤ ਬਿੱਟੂ ਮੁੱਖ ਮੰਤਰੀ ਬਣਨ ਦੇ ਲਾਇਕ ਨਹੀਂ : ਚਰਨਜੀਤ ਚੰਨੀ

ਬਰਨਾਲਾ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਬਰਨਾਲਾ ਵਿਚ ਕਾਂਗਰਸੀ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ।
ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੀ ਤੁਲਣਾ ਕਾਮੇਡੀਅਨ ਨੀਟੂ ਸ਼ੱਟਰਾਂ ਵਾਲਾ ਨਾਲ ਕਰ ਦਿੱਤੀ। ਚੰਨੀ ਨੇ ਕਿਹਾ ਕਿ ਨੀਟੂ ਸ਼ੱਟਰਾਂਵਾਲਾ ਤਾਂ ਮੁੱਖ ਮੰਤਰੀ ਬਣ ਸਕਦਾ ਹੈ, ਪਰ ਰਵਨੀਤ ਬਿੱਟੂ ਇਸਦੇ ਲਾਇਕ ਨਹੀਂ ਹੈ। ਚੰਨੀ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਤੋਂ ਵੀ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਇਸ ਤੋਂ ਤੰਗ ਆ ਚੁੱਕੇ ਹਨ।

 

RELATED ARTICLES
POPULAR POSTS