23.3 C
Toronto
Monday, July 20, 2026
spot_img
Homeਪੰਜਾਬਪੰਜਾਬ 'ਚ ਆਮ ਆਦਮੀ ਕਲੀਨਿਕਾਂ ਦੇ ਬਦਲਣਗੇ ਨਾਮ

ਪੰਜਾਬ ‘ਚ ਆਮ ਆਦਮੀ ਕਲੀਨਿਕਾਂ ਦੇ ਬਦਲਣਗੇ ਨਾਮ

ਚੰਡੀਗੜ੍ਹ : ਪੰਜਾਬ ਦੇ ਕੇਂਦਰ ਸਰਕਾਰ ਵਲੋਂ ਰੋਕੇ ਹੋਏ ਰਾਸ਼ਟਰੀ ਸਿਹਤ ਮਿਸ਼ਨ ਦੇ ਫੰਡ ਮਿਲਣ ਦੀ ਉਮੀਦ ਜਾਗ ਗਈ ਹੈ। ਇਸ ਵਿਵਾਦ ਨੂੰ ਖਤਮ ਕਰਨ ਨੂੰ ਲੈ ਕੇ ਦੋਵੇਂ ਸਰਕਾਰਾਂ ਨੇ ਵਿਚਕਾਰਲਾ ਰਸਤਾ ਕੱਢ ਲਿਆ ਹੈ। ਇਸ ਦੇ ਚੱਲਦਿਆਂ ਰਣਨੀਤੀ ਬਣੀ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀ 60-40 ਹਿੱਸੇਦਾਰੀ ਨਾਲ ਬਣੇ ਆਮ ਆਦਮੀ ਕਲੀਨਿਕਾਂ ਦੇ ਨਾਮ ਬਦਲੇ ਜਾਣਗੇ। ਪਰ ਜੋ ਆਮ ਆਦਮੀ ਕਲੀਨਿਕ ਖੁਦ ਸਰਕਾਰ ਨੇ ਬਣਾਏ ਹਨ ਜਾਂ ਕਿਸੇ ਵਿਅਕਤੀ ਵਲੋਂ ਦਾਨ ਦਿੱਤੀ ਗਈ ਇਮਾਰਤ ਵਿਚ ਚੱਲ ਰਹੇ ਹਨ, ਉਨ੍ਹਾਂ ਦੇ ਨਾਮ ਨਹੀਂ ਬਦਲਣਗੇ। ਇਹ ਜਾਣਕਾਰੀ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਮੁਹੱਲਾ ਕਲੀਨਿਕਾਂ ਦਾ ਨਵਾਂ ਨਾਮ ਕੀ ਹੋਵੇਗਾ, ਇਸ ਬਾਰੇ ਵੀ ਪਲਾਨਿੰਗ ਤਿਆਰ ਹੈ।

RELATED ARTICLES
POPULAR POSTS