18.4 C
Toronto
Monday, September 7, 2026
spot_img
Homeਪੰਜਾਬਪੰਥਕ ਹਿੱਤਾਂ ਦੀ ਰਾਖੀ ਲਈ ਅਕਾਲੀ ਦਲ ਦੀ ਹੋਂਦ ਜ਼ਰੂਰੀ : ਸੁਨੀਲ...

ਪੰਥਕ ਹਿੱਤਾਂ ਦੀ ਰਾਖੀ ਲਈ ਅਕਾਲੀ ਦਲ ਦੀ ਹੋਂਦ ਜ਼ਰੂਰੀ : ਸੁਨੀਲ ਜਾਖੜ

ਪੰਥਕ ਹਿੱਤਾਂ ਦੀ ਰਾਖੀ ਲਈ ਅਕਾਲੀ ਦਲ ਦੀ ਹੋਂਦ ਜ਼ਰੂਰੀ : ਸੁਨੀਲ ਜਾਖੜਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦਾ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਹੇਜ ਜਾਗ ਗਿਆ ਹੈ। ਜਾਖੜ ਨੇ ਕਿਹਾ ਕਿ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਅਕਾਲੀ ਦਲ ਦੀ ਹੋਂਦ ਬਹੁਤ ਜ਼ਰੂਰੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਪੰਥ ਦੀ ਨੁਮਾਇੰਦਗੀ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਮੌਜੂਦਾ ਹਾਲਾਤ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੋਚਣ ਵਾਲੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਤਨਖਾਹੀਆ ਕਰਾਰ ਦਿੱਤੇ ਹੋਣ ਕਾਰਨ ਪਾਰਟੀ ਆਪਣੇ ਗੜ੍ਹ ‘ਚ ਵੀ ਜ਼ਿਮਨੀ ਚੋਣਾਂ ਲੜਨ ਦੀ ਹਿੰਮਤ ਨਹੀਂ ਕਰ ਸਕੀ। ਜਾਖੜ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਵੱਡੇ ਗੁਨਾਹ ਹੋਏ ਹਨ। ਇਨ੍ਹਾਂ ਗੁਨਾਹਾਂ ਲਈ ਗੁਨਾਹਗਾਰਾਂ ਨੂੰ ਅਹਿਸਾਸ ਦਿਵਾਉਣ ਲਈ ਸਜ਼ਾ ਮਿਲਣੀ ਵੀ ਜ਼ਰੂਰੀ ਹੈ।

 

RELATED ARTICLES
POPULAR POSTS