ਕਿਹਾ : ਚੰਡੀਗੜ੍ਹ ਪੰਜਾਬ ਦਾ ਹੈ, ਅਸੀਂ ਇਕ ਇੰਚ ਵੀ ਜਗ੍ਹਾ ਕਿਸੇ ਨੂੰ ਨਹੀਂ ਦਿਆਂਗੇ
ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ’ਚ ਹਰਿਆਣਾ ਵਿਧਾਨ ਸਭਾ ਲਈ ਜਗ੍ਹਾ ਦੇਣ ਦਾ ਮੁੱਦਾ ਪੂਰੀ ਤਰ੍ਹਾਂ ਨਾਲ ਗਰਮਾਇਆ ਹੋਇਆ ਹੈ। ਇਸ ਮੁੱਦੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੀਮਾ ਨੇ ਦੱਸਿਆ ਕਿ ਅਸੀਂ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਰਾਜਪਾਲ ਨਾਲ ਗੱਲਬਾਤ ਕੀਤੀ ਹੈ ਅਤੇ ਅਸੀਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਅਸੀਂ ਹਰਿਆਣਾ ਨੂੰ ਇਕ ਇੰਚ ਵੀ ਜਗ੍ਹਾ ਨਹੀਂ ਦਿਆਂਗੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਜਿਹੇ ’ਚ ਹਰਿਆਣਾ ਨੂੰ ਨਾ ਤਾਂ ਚੰਡੀਗੜ੍ਹ ’ਚ ਵਿਧਾਨ ਸਭਾ ਬਣਾਉਣ ਦਾ ਹੱਕ ਹੈ ਅਤੇ ਨਾ ਹੀ ਨਵੀਂ ਇਮਾਰਤ ਬਣਾਉਣ ਦਾ। ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਪੰਜਾਬ ਅਤੇ ਹਰਿਆਣਾ ਅਲੱਗ ਹੋਏ ਸਨ। ਉਸ ਸਮੇਂ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨਾਲ ਸੰਤ ਹਰਚੰਦ ਸਿੰਘ ਲੌਂਗੋਵਾਲ ਦਾ ਸਮਝੌਤਾ ਹੋਇਆ ਸੀ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਨੂੰ ਹੀ ਮਿਲੇਗਾ। ਚੀਮਾ ਨੇ ਕਿਹਾ ਕਿ ਸਾਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਭਰੋਸਾ ਦਿੱਤਾ ਹੈ ਕਿ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸਾਰੀਆਂ ਚੀਜ਼ਾਂ ’ਤੇ ਵਿਚਾਰ ਕੀਤਾ ਜਾਵੇਗਾ ਅਤੇ ਅਸੀਂ ਕਈ ਡਾਕੂਮੈਂਟ ਰਾਜਪਾਲ ਨੂੰ ਸੌਂਪੇ ਹਨ।
Check Also
ਦਿੱਲੀ ’ਚ ਵਧੇ ਪ੍ਰਦੂਸ਼ਣ ਕਾਰਨ ਪੰਜਵੀਂ ਕਲਾਸ ਤੱਕ ਦੇ ਸਕੂਲ ਕੀਤੇ ਬੰਦ
ਹਰਿਆਣਾ, ਉਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਬੱਸਾਂ ਵੀ ਦਿੱਲੀ ’ਚ ਨਹੀਂ ਹੋਣਗੀਆਂ ਦਾਖਲ ਨਵੀਂ ਦਿੱਲੀ/ਬਿਊਰੋ …