ਹਰਿਆਣਾ, ਉਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਬੱਸਾਂ ਵੀ ਦਿੱਲੀ ’ਚ ਨਹੀਂ ਹੋਣਗੀਆਂ ਦਾਖਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ’ਚ ਵਧਿਆ ਪ੍ਰਦੂਸ਼ਣ ਬੇਹੱਦ ਖਤਰਨਾਕ ਸਥਿਤੀ ਵਿਚ ਪਹੁੰਚ ਗਿਆ ਹੈ। ਇਥੇ 39 ਪਲਿਊਸ਼ਨ ਮੌਨੀਟਰਿੰਗ ਸਟੇਸ਼ਨਾਂ ਵਿਚੋਂ 32 ਸਟੇਸ਼ਨਾਂ ਨੇ ਏਅਰ ਕੁਆਲਿਟੀ ਇੰਡੈਕਸ ਨੂੰ ਗੰਭੀਰ ਦੱਸਿਆ ਹੈ ਅਤੇ ਅਜਿਹੀ ਹਵਾ ਵਿਚ ਸਾਹ ਲੈਣਾ ਬੇਹੱਦ ਮੁਸ਼ਕਿਲ ਹੁੰਦਾ ਹੈ। ਜਿਸ ਦੇ ਚਲਦਿਆਂ ਦਿੱਲੀ ਸਥਿਤ ਸਾਰੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀਆਂ ਕਰ ਦਿੱਤੀਆ ਗਈਆਂ ਹਨ ਅਤੇ ਬੱਚੇ ਆਨਲਾਈਨ ਕਲਾਸਾਂ ਰਾਹੀਂ ਹੀ ਪੜ੍ਹਨਗੇ। ਏਅਰ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਨੇ ਐਨਸੀਆਰ ਯਾਨੀ ਹਰਿਆਣਾ, ਉਤਰ ਪ੍ਰਦੇਸ਼ ਅਤੇ ਰਾਜਸਥਾਨ ਤੋਂ ਆਉਣ ਵਾਲੀਆਂ ਬੱਸਾਂ ’ਤੇ ਵੀ ਦਿੱਲੀ ਵਿਚ ਦਾਖਲ ਹੋਣ ’ਤੇ ਰੋਕ ਲਗਾ ਦਿੱਤੀ ਹੈ। ਜਦਕਿ ਸੀਐਨਜੀ ਅਤੇ ਇਲੈਕਟਿ੍ਰਕ ਵਹੀਕਲਜ਼ ਦੇ ਨਾਲ-ਨਾਲ ਬੀਐਸ 4 ਡੀਜ਼ਲ ਇੰਜਣ ਵਾਲੀਆਂ ਬੱਸਾਂ ਨੂੰ ਇਸ ਤੋਂ ਛੋਟ ਦਿੱਤੀ ਗਈ ਹੈ। ਅਮਰੀਕੀ ਸਾਇੰਟਿਸਟ ਹੀਰੇਨ ਜੇਠਵਾ ਵੱਲੋਂ ਦਿੱਲੀ ਵਿਚ ਵਧੇ ਪ੍ਰਦੂਸ਼ਣ ਦੀਆਂ ਸੈਟੇਲਾਈਟ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਜਿਨ੍ਹਾਂ ਵਿਚ ਬਹੁਤ ਹੀ ਜ਼ਿਆਦਾ ਪ੍ਰਦੂਸ਼ਣ ਦਿਖਾਈ ਦੇ ਰਿਹਾ ਹੈ।
Check Also
ਗੀਤਾ ਸਮੋਥਾ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲੀ ਪਹਿਲੀ ਮਹਿਲਾ ਸੀ.ਆਈ.ਐਸ.ਐਫ. ਅਧਿਕਾਰੀ ਬਣੀ
ਹਿੰਮਤ ਅਤੇ ਦਿ੍ਰੜ ਇਰਾਦੇ ਦੀ ਗੀਤਾ ਸਮੋਥਾ ਨੇ ਕੀਤੀ ਮਿਸਾਲ ਕਾਇਮ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ …