Breaking News
Home / ਕੈਨੇਡਾ / Front / ਪੰਜਾਬ ਜ਼ਿਮਨੀ ਚੋਣਾਂ ਦੌਰਾਨ ਸਾਰੇ ਪੋਲਿੰਗ ਬੂਥੋਂ ਤੋਂ ਹੋਵੇਗੀ ਲਾਈਵ ਵੈਬ ਕਾਸਟਿੰਗ

ਪੰਜਾਬ ਜ਼ਿਮਨੀ ਚੋਣਾਂ ਦੌਰਾਨ ਸਾਰੇ ਪੋਲਿੰਗ ਬੂਥੋਂ ਤੋਂ ਹੋਵੇਗੀ ਲਾਈਵ ਵੈਬ ਕਾਸਟਿੰਗ


ਚੋਣ ਕਮਿਸ਼ਨ ਸਿਬਨ ਸੀ ਨੇ ਪੋਲਿੰਗ ਬੂਥਾਂ ’ਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਦਾ ਵੀ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ 20 ਨਵੰਬਰ ਨੂੰ ਚਾਰ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਬਣਾਏ ਗਏ ਸਾਰੇ ਪੋਲਿੰਗ ਸਟੇਸ਼ਨਾਂ ਤੋਂ ਲਾਈਵ ਵੈਬ ਕਾਸਟਿੰਗ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੋਲਿੰਗ ਬੂਥਾਂ ’ਤੇ ਵੋਟਰਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਉਠਾਉਣੀ ਪਵੇ। ਇਹ ਹੁਕਮ ਪੰਜਾਬ ਦੇ ਮੁੱਖ ਚੋਣ ਕਮਿਸ਼ਨ ਸਿਬਨ ਸੀ ਵੱਲੋਂ ਹੁਸ਼ਿਆਰਪੁਰ, ਬਰਨਾਲਾ, ਮੁਕਤਸਰ ਅਤੇ ਗੁਰਦਾਸਪੁਰ ਦੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਦਿੱਤੇ ਗਏ ਹਨ। ਕਿਉਂਕਿ ਇਨ੍ਹਾਂ ਜ਼ਿਲ੍ਹਿਆਂ ਦੇ ਚੱਬੇਵਾਲ, ਬਰਨਾਲਾ, ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕਿਆਂ ’ਤੇ ਜ਼ਿਮਨੀ ਚੋਣ ਲਈ 20 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹੁਣ ਵੋਟਿੰਗ ’ਚ ਕੁੱਝ ਦਿਨ ਹੀ ਬਾਕੀ ਹਨ ਅਜਿਹੇ ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰਕਾਨੂੰਨੀ ਸਪਲਾਈ ’ਤੇ ਰੋਕ ਲਗਾਉਣ ਲਈ ਚੌਕਸੀ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਵੋਟਰਾਂ ਨੂੰ ਭਰਮਾਉਣ ਲਈ ਪੈਸੇ ਜਾਂ ਕੋਈ ਹੋਰ ਸਮਾਨ ਵੰਡਣ ਦੀ ਸ਼ਿਕਾਇਤ ਮਿਲਦੀ ਤਾਂ ਸਬੰਧਤ ਵਿਅਕਤੀ ਖਿਲਾਫ਼ ਸਮੇਂ ਸਿਰ ਸਖਤ ਕਰਨ ਲਈ ਕਿਹਾ।

Check Also

ਦੇਸ਼ ਅਤੇ ਵਿਦੇਸ਼ਾਂ ’ਚ ਧੂਮਧਾਮ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ ਅੰਮਿ੍ਰਤਸਰ/ਬਿਊਰੋ ਨਿਊਜ਼ : ਪਹਿਲੀ …