ਵਧੇ ਹਵਾ ਪ੍ਰਦੂਸ਼ਣ ਕਾਰਨ ਪਾਕਿਸਤਾਨ ਸਰਕਾਰ ਨੇ ਲਿਆ ਫੈਸਲਾ
ਅਟਾਰੀ/ਬਿਊਰੋ ਨਿਊਜ਼ : ਪਾਕਿਸਤਾਨ ਵਿਚ ਪਿਛਲੇ ਦਿਨਾਂ ਤੋਂ ਲਗਾਤਾਰ ਵਧ ਰਹੇ ਹਵਾ ਕਾਰਨ ਪਾਕਿਸਤਾਨ ਸਰਕਾਰ ਨੇ ਅੱਜ 16 ਨਵੰਬਰ ਤੋਂ ਲੈ ਕੇ 24 ਨਵੰਬਰ ਤੱਕ ਮੁਕੰਮਲ ਤੌਰ ’ਤੇ ਮੁਲਤਾਨ ਅਤੇ ਲਾਹੌਰ ਅੰਦਰ ਲਾਕਡਾਊਨ ਲਗਾ ਦਿੱਤਾ ਹੈ। ਪਾਕਿਸਤਾਨੀ ਪੰਜਾਬ ਦੇ ਵਾਤਾਵਰਨ ਸਾਂਭ ਸੰਭਾਲ ਮਹਿਕਮੇ ਵਲੋਂ ਜਾਰੀ ਕੀਤੇ ਗਏ ਹੁਕਮ ਵਿੱਚ ਦੱਸਿਆ ਗਿਆ ਹੈ ਕਿ ਇਹ ਲਾਕਡਾਊਨ ਕੋਰੋਨਾ ਦੀ ਤਰ੍ਹਾਂ ਹੋਵੇਗਾ। ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਘਰ ਬੈਠੇ ਹੀ ਆਨਲਾਈਨ ਪੜ੍ਹਾਈ ਕਰਨਗੇ ਤੇ ਇਸ ਦੇ ਨਾਲ ਹੀ ਹਾਈ ਪਾਵਰ ਵਾਹਨ ਤੇ ਇੱਟਾਂ ਦੇ ਭੱਠੇ ਬੰਦ ਰੱਖੇ ਜਾਣਗੇ ਤੇ ਹੋਟਲ ਰੈਸਟੋਰੈਂਟ ਦੁਕਾਨਾਂ ਸ਼ਾਮ ਚਾਰ ਵਜੇ ਤੱਕ ਖੁੱਲ੍ਹਿਆ ਕਰਨਗੀਆਂ। ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਇਹ ਵੀ ਐਲਾਨ ਕੀਤਾ ਕਿ ਇਸ ਲਾਕਡਾਊਨ ਵਿਚ ਕੋਈ ਵੀ ਕਿਸੇ ਵੀ ਤਰ੍ਹਾਂ ਦੀ ਉਸਾਰੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਸੇਵਾਵਾਂ ਲਈ ਐਮਰਜੈਂਸੀ ਵਾਲੇ ਵਹੀਕਲ ਨੂੰ ਆਉਣ ਜਾਣ ਲਈ ਕੋਈ ਵੀ ਕਿਸੇ ਤਰ੍ਹਾਂ ਦੀ ਮਨਾਹੀ ਨਹੀਂ ਹੋਵੇਗੀ।
Check Also
ਦੀਪਕ ਚਨਾਰਥਲ ਬਣੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਪ੍ਰਧਾਨ
ਭੁਪਿੰਦਰ ਮਲਿਕ ਜਨਰਲ ਸਕੱਤਰ ਤੇ ਪਾਲ ਅਜਨਬੀ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਚੰਡੀਗੜ੍ਹ : ਪੰਜਾਬੀ …