ਬਰਨਾਲਾ/ਬਿਊਰੋ ਨਿਊਜ਼
ਸੁਖਬੀਰ ਸਿੰਘ ਬਾਦਲ ਨੇ ਲੰਘੇ ਕੱਲ੍ਹ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਹੁਣ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂ ਸੁਖਬੀਰ ਬਾਦਲ ’ਤੇ ਤਨਜ਼ ਕਸ ਰਹੇ ਹਨ। ਇਸ ਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਰਾਜਾ ਵੜਿੰਗ ਨੇ ਤਨਜ਼ ਕੱਸਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਹੁਣ ਜਲਦ ਹੀ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਰਾਜਾ ਵੜਿੰਗ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਕਿਸੇ ਵੀ ਇਲਾਕੇ ਦੀ ਕੋਈ ਜਾਂਚ ਨਹੀਂ ਕਰਵਾਈ, ਪਰ ਹੁਣ ਅਰਵਿੰਦ ਕੇਜਰੀਵਾਲ ਉਪ ਚੋਣਾਂ ’ਚ ਪ੍ਰਚਾਰ ਕਰ ਰਹੇ ਹਨ। ਜ਼ਿਕਰਯੋਗ ਹੈ ਕਿ 20 ਨਵੰਬਰ ਨੂੰ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣ ਹੋਣੀ ਹੈ, ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਆਗੂ ਇਕ ਦੂਜੇ ’ਤੇ ਦੂਸ਼ਣਬਾਜ਼ੀ ਕਰ ਰਹੇ ਹਨ।