Breaking News
Home / ਕੈਨੇਡਾ / Front / ਮੁੜ ਵਿਵਾਦਾਂ ’ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਮੁੜ ਵਿਵਾਦਾਂ ’ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਮਹਿਲਾਵਾਂ ਦੇ ਅਪਮਾਨ ਦੇ ਲੱਗੇ ਇਲਜ਼ਾਮ-ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਅਤੇ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਮਹਿਲਾਵਾਂ ਨੂੰ ਲੈ ਕੇ ਦਿੱਤੇ ਵਿਵਾਦਤ ਬਿਆਨ ’ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਉਹਨਾਂ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਆਪਣੇ ਨੋਟਿਸ ਵਿਚ ਚੰਨੀ ਤੋਂ ਜਵਾਬ ਤਲਬੀ ਕੀਤੀ ਹੈ। ਮਹਿਲਾ ਕਮਿਸ਼ਨ ਨੇ ਅਫਸੋਸ ਜ਼ਾਹਰ ਕੀਤਾ ਹੈ ਕਿ ਹਰ ਵਾਰ ਚੰਨੀ ਵੱਲੋਂ ਮਹਿਲਾਵਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਮਹਿਲਾ ਕਮਿਸ਼ਨ ਨੇ ਕਿਹਾ ਕਿ ਪੰਜਾਬ ਦੇ ਡੀਜੀਪੀ ਨੂੰ ਵੀ ਇਸ ਮਾਮਲੇ ਵਿਚ ਕਾਰਵਾਈ ਕਰਨ ਲਈ ਪੱਤਰ ਲਿਖਿਆ ਜਾਵੇਗਾ। ਮੀਡੀਆ ਰਿਪੋਰਟਾਂ ਮੁਤਾਬਕ ਚਰਨਜੀਤ ਸਿੰਘ ਚੰਨੀ ਵਲੋਂ ਗਿੱਦੜਬਾਹਾ ’ਚ ਚੋਣ ਪ੍ਰਚਾਰ ਦੌਰਾਨ ਮਹਿਲਾਵਾਂ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਵਲੋਂ ਕਾਰਵਾਈ ਦੀ ਮੰਗ ਕੀਤੀ ਗਈ ਸੀ।

Check Also

ਕਿਸਾਨ ਆਗੂਆਂ ਦੀ ਬੈਠਕ ਰਹੀ ਬੇਨਤੀਜਾ ਅਤੇ ਅਗਲੇ ਗੇੜ ਦੀ ਬੈਠਕ 18 ਨੂੰ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਚਲਦੀ ਬੈਠਕ ’ਚੋਂ ਉੱਠ ਕੇ ਚਲੇ ਗਏ ਪਟਿਆਲਾ/ਬਿਊਰੋ ਨਿਊਜ਼ ਸੰਯੁਕਤ …