Breaking News
Home / ਕੈਨੇਡਾ / Front / ਸੁਖਬੀਰ ਸਿੰਘ ਬਾਦਲ ਬਾਰੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਨਹੀਂ ਲਿਆ ਕੋਈ ਫੈਸਲਾ

ਸੁਖਬੀਰ ਸਿੰਘ ਬਾਦਲ ਬਾਰੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਨਹੀਂ ਲਿਆ ਕੋਈ ਫੈਸਲਾ

ਐਨ.ਕੇ. ਸ਼ਰਮਾ ਨੇ ਵੀ ਛੱਡਿਆ ਅਕਾਲੀ ਦਲ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ ਚੰਡੀਗੜ੍ਹ ਵਿਚ ਹੋਈ ਅਤੇ ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਮੀਟਿੰਗ ਵਿਚ ਚਾਰ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਬੰਦੀ ਸਿੰਘਾਂ ਦਾ ਮਸਲਾ ਵੀ ਵਿਚਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹਾ ਤੇ ਹਲਕਾ ਪੱਧਰ ’ਤੇ ਬੈਠਕਾਂ ਕੀਤੀਆਂ ਜਾਣਗੀਆਂ ਤੇ ਬੈਠਕਾਂ ਤੋਂ ਬਾਅਦ ਹੀ ਕਿਸੇ ਵਿਸ਼ੇ ’ਤੇ ਕੋਈ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਅਸਤੀਫੇ ਸੰਬੰਧੀ ਫਿਲਹਾਲ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਐਨ.ਕੇ. ਸ਼ਰਮਾ ਨੇ ਵੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

Check Also

ਐਸਜੀਪੀਸੀ ਨੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕੀਤੀਆਂ ਸਮਾਪਤ

ਗਿਆਨੀ ਜਗਤਾਰ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ …