5.6 C
Toronto
Wednesday, October 29, 2025
spot_img
HomeਕੈਨੇਡਾFrontਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਸਿੱਖ ਭਾਈਚਾਰੇ ਲਈ ਕੀਤੇ ਕੰਮਾਂ ਬਦਲੇ ਪ੍ਰਧਾਨ...

ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਸਿੱਖ ਭਾਈਚਾਰੇ ਲਈ ਕੀਤੇ ਕੰਮਾਂ ਬਦਲੇ ਪ੍ਰਧਾਨ ਮੰਤਰੀ ਮੋਦੀ ਦੀ ਕੀਤੀ ਤਾਰੀਫ਼


ਕਿਹਾ : ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਭਾਰਤ-ਪਾਕਿ ਵਿਚਾਲੇ ਸ਼ਾਬਦਿਕ ਪੁਲ ਦਾ ਕਰਦਾ ਹੈ ਕੰਮ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਸਿੱਖ ਭਾਈਚਾਰੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਗਏ ਕੰਮਾਂ ਬਦਲੇ ਉਨ੍ਹਾਂ ਦੀ ਤਾਰੀਫ ਕੀਤੀ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ, ਸ੍ਰੀ ਅੰਮਿ੍ਰਤਸਰ ਸਾਹਿਬ ਅਤੇ ਲੰਡਨ ਵਿਚਕਾਰ ਓਪਰੇਸ਼ਨ ਸ਼ੁਰੂ ਕਰਨ ਵਾਲੇ ਏਅਰ ਇੰਡੀਆ ਦੇ ਜਹਾਜ਼ ’ਤੇ ‘ਏਕ ਓਂਕਾਰ’ ਨੂੰ ਪੇਂਟ ਕਰਨ, 2019 ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਧੂਮਧਾਮ ਨਾਲ ਮਨਾਉਣ ਸਮੇਤ ਪ੍ਰਧਾਨ ਮੰਤਰੀ ਨੇ ਸਿੱਖ ਧਰਮ ਪ੍ਰਤੀ ਕਈ ਪਹਿਲਕਦਮੀਆਂ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸ਼ਾਂਤੀ ਅਤੇ ਧਾਰਮਿਕ ਸਦਭਾਵਨਾ ਨੂੰ ਉਤਸ਼ਾਹਿਤ ਕਰਦਾ ਹੈ ਉਥੇ ਹੀ ਭਾਰਤ-ਪਾਕਿ ਵਿਚਾਲੇ ਸ਼ਾਬਦਿਕ ਪੁਲ ਦਾ ਕੰਮ ਵੀ ਕਰਦਾ ਹੈ। ਉਨ੍ਹਾਂ ਕਿਹਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਗੁਰੂ ਸਾਹਿਬ ਨੇ ਆਪਣੇ ਜੀਵਨ ਦੇ 18 ਸਾਲ ਬਿਤਾਏ ਸਨ। ਇਸ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦੀ ਪਵਿੱਤਰ ਧਰਤੀ ਨੂੰ ਸਿੱਖ ਧਰਮ ਵਿਚ ਸਭ ਤੋਂ ਪਵਿੱਤਰ ਮੰਨਿਆ ਜਾਂਦਾ ਹੈ।

RELATED ARTICLES
POPULAR POSTS