ਫਰੀਦਕੋਟ ਦੀ ਰਾਜਨੀਤੀ ’ਚ ਸਰਗਰਮ ਸਨ ਸੰਦੀਪ ਸਿੰਘ ਸਨੀ ਬਰਾੜ
ਫਰੀਦਕੋਟ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਅਕਾਲੀ ਦਲ ਵਿਚ ਅਸਤੀਫ਼ੇ ਦੇਣ ਦੀ ਹੋੜ ਲੱਗੀ ਹੋਈ ਹੈ। ਅੱਜ ਮੰਗਲਵਾਰ ਨੂੰ ਸੁਖਬੀਰ ਸਿੰਘ ਬਾਦਲ ਦੇ ਓਐਸਡੀ ਸੰਦੀਪ ਸਿੰਘ ਸਨੀ ਬਰਾੜ ਨੇ ਵੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਭੇਜਦੇ ਹੋਏ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਦੀ ਪ੍ਰਧਾਨਗੀ ਛੱਡੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਵੀ ਓਐਸਡੀ ਦੇ ਅਹੁਦੇ ’ਤੇ ਰਹਿਣ ਦਾ ਕੋਈ ਹੱਕ ਨਹੀਂ। ਜ਼ਿਕਰਯੋਗ ਹੈ ਕਿ ਸੰਦੀਪ ਸਿੰਘ ਸਨੀ ਬਰਾੜ ਪਿਛਲੇ ਲੰਬੇ ਸਮੇਂ ਤੋਂ ਫਰੀਦਕੋਟ ਦੀ ਰਾਜਨੀਤੀ ਵਿਚ ਸਰਗਰਮ ਸਨ। ਇਸ ਤੋਂ ਪਹਿਲਾਂ ਉਹ ਲੰਬੇ ਸਮੇਂ ਤੱਕ ਕਾਂਗਰਸ ਪਾਰਟੀ ਲਈ ਵੀ ਕੰਮ ਕਰ ਚੁੱਕੇ ਹਨ ਅਤੇ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੀ ਕਾਫੀ ਨੇੜੇ ਦੱਸੇ ਜਾਂਦੇ ਸਨ। ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਏ ਜਾਣ ਮਗਰੋਂ ਉਹ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ।
Check Also
ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਰਾਸ਼ੀ ’ਚ ਕੀਤਾ ਵਾਧਾ
ਮਾਨ ਸਰਕਾਰ ਨੇ ਰਾਸ਼ੀ 25 ਹਜ਼ਾਰ ਰੁਪਏ ਤੋਂ ਵਧਾ ਕੇ 1 ਲੱਖ ਰੁਪਏ ਕੀਤੀ ਚੰਡੀਗੜ੍ਹ/ਬਿਊਰੋ …