ਮਾਨ ਸਰਕਾਰ ਨੇ ਰਾਸ਼ੀ 25 ਹਜ਼ਾਰ ਰੁਪਏ ਤੋਂ ਵਧਾ ਕੇ 1 ਲੱਖ ਰੁਪਏ ਕੀਤੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਪ੍ਰਧਾਨ ਮੰਤਰੀ ਅਵਾਸ ਯੋਜਨਾ 2.0 ਲਾਗੂ ਹੋਣ ਜਾ ਰਹੀ ਹੈ। ਇਸ ਨੂੰ ਵਿੱਤ ਵਿਭਾਗ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਅਵਾਸ ਯੋਜਨਾ ਦੇ ਤਹਿਤ ਪੰਜਾਬ ’ਚ ਲੋਕਾਂ ਨੂੰ ਪਹਿਲਾਂ 1 ਲੱਖ 75 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਂਦੀ ਸੀ। ਜਿਸ ’ਚ 25 ਹਜ਼ਾਰ ਰੁਪਏ ਪੰਜਾਬ ਸਰਕਾਰ ਵੱਲੋਂ ਜਦਕਿ ਡੇਢ ਲੱਖ ਰੁਪਏ ਕੇਂਦਰ ਸਰਕਾਰ ਵੱਲੋਂ ਦਿੱਤੇ ਜਾਂਦੇ ਸਨ। ਪ੍ਰੰਤੂ ਹੁਣ ਇਸ ਯੋਜਨਾ ’ਚ ਪੰਜਾਬ ਸਰਕਾਰ 25 ਹਜ਼ਾਰ ਰੁਪਏ ਦੀ ਜਗ੍ਹਾ 1 ਲੱਖ ਰੁਪਏ ਦੀ ਸਹਾਇਤਾ ਦੇਵੇਗੀ। ਜਦਕਿ ਕੇਂਦਰ ਸਰਕਾਰ ਵੱਲੋਂ ਡੇਢ ਲੱਖ ਰੁਪਏ ਦਿੱਤੇ ਜਾਣਗੇ। ਯਾਨੀ ਕਿ ਹੁਣ ਕੁੱਲ ਮਿਲਾ ਕੇ ਮਕਾਨ ਬਣਾਉਣ ਲਈ 2 ਲੱਖ 50 ਹਜ਼ਾਰ ਰੁਪਏ ਮਿਲਣਗੇ। ਇਸ ਯੋਜਨਾ ਤਹਿਤ ਦੋ ਕਮਰੇ, 1 ਬਾਥਰੂਮ ਅਤੇ 1 ਰਸੋਈ ਬਣਾਉਣ ਦੇ ਲਈ ਸਹਾਇਤਾ ਦਿੱਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਅਵਾਸ ਯੋਜਨਾ 2.0 ਦੇ ਤਹਿਤ ਉਨ੍ਹਾਂ ਲੋਕਾਂ ਨੂੰ ਸਹਾਇਤਾ ਦਿੱਤੀ ਜਾਂਦੀ ਹੈ ਜਿਨ੍ਹਾਂ ਦੀ ਸਲਾਨਾ ਆਮਦਨ 3 ਲੱਖ ਰੁਪਏ ਤੱਕ ਹੁੰਦੀ ਹੈ।
Check Also
ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ 3 ਘੰਟੇ ਦੀ ਪੈਰੋਲ
ਵੱਡੇ ਭਰਾ ਕੁਲਵੰਤ ਸਿੰਘ ਦੇ ਭੋਗ ਵਿਚ ਸ਼ਾਮਲ ਹੋਣ ਲਈ ਭਲਕੇ ਬੁੱਧਵਾਰ ਨੂੰ ਆਉਣਗੇ ਜੇਲ੍ਹ …