ਵੱਡੇ ਭਰਾ ਕੁਲਵੰਤ ਸਿੰਘ ਦੇ ਭੋਗ ਵਿਚ ਸ਼ਾਮਲ ਹੋਣ ਲਈ ਭਲਕੇ ਬੁੱਧਵਾਰ ਨੂੰ ਆਉਣਗੇ ਜੇਲ੍ਹ ਤੋਂ ਬਾਹਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਆਪਣੇ ਭਰਾ ਦੇ ਭੋਗ ਵਿਚ ਸ਼ਾਮਿਲ ਹੋਣ ਲਈ 3 ਘੰਟੇ ਦੀ ਪੈਰੋਲ ਦਿੱਤੀ ਗਈ ਹੈ। ਉਹ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਾਜੋਆਣਾ ਕਲਾਂ ਵਿਚ ਭਲਕੇ ਬੁੱਧਵਾਰ ਨੂੰ ਪੁਲਿਸ ਕਸਟਡੀ ਵਿਚ 11 ਤੋਂ 2 ਵਜੇ ਤੱਕ ਆਪਣੇ ਭਰਾ ਦੇ ਭੋਗ ਵਿਚ ਸ਼ਾਮਿਲ ਹੋਣਗੇ, ਜੋ ਕਿ ਪਿੰਡ ਦੇ ਇਕ ਗੁਰਦੁਆਰਾ ਸਾਹਿਬ ਵਿਚ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਨੇ ਆਪਣੇ ਵੱਡੇ ਭਰਾ ਕੁਲਵੰਤ ਸਿੰਘ ਦੇ ਭੋਗ ਵਿਚ ਸ਼ਾਮਿਲ ਹੋਣ ਲਈ ਟੈਂਪਰੇਰੀ ਪੈਰੋਲ ਦੀ ਮੰਗ ਕੀਤੀ, ਜਿਸ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਵੀਕਾਰ ਕਰ ਲਿਆ ਹੈ। ਧਿਆਨ ਰਹੇ ਕਿ ਬਲਵੰਤ ਸਿੰਘ ਰਾਜੋਆਣਾ ਦੇ ਵੱਡੇ ਭਰਾ ਕੁਲਵੰਤ ਸਿੰਘ ਦਾ ਲੰਘੀ 14 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਬਲਵੰਤ ਸਿੰਘ ਰਾਜੋਆਣਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਪਿਛਲੇ ਲੰਬੇ ਸਮੇਂ ਤੋਂ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਬੰਦ ਹਨ।
Check Also
ਪੰਜਾਬ ’ਚ ਨਵੇਂ ਚੁਣੇ ਪੰਚਾਂ ਨੂੰ ਚੁਕਾਈ ਗਈ ਅਹੁਦੇ ਦੀ ਸਹੁੰ
ਸੰਗਰੂਰ ਜ਼ਿਲ੍ਹੇ ਦੇ ਪੰਚਾਂ ਦੇ ਸਹੁੰ ਚੁੱਕ ਸਮਾਗਮ ’ਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ/ਬਿਊਰੋ …