Breaking News
Home / ਕੈਨੇਡਾ / Front / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤਾ ਗਿਆ ਗੁਆਨਾ ਦਾ ਸਰਵਉੱਚ ਨਾਗਰਿਕ ਸਨਮਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤਾ ਗਿਆ ਗੁਆਨਾ ਦਾ ਸਰਵਉੱਚ ਨਾਗਰਿਕ ਸਨਮਾਨ

ਕੈਰੇਬੀਅਨ ਦੇਸ਼ ਡੋਮਿਨਿਕਾ ਵਲੋਂ ਵੀ ਮੋਦੀ ‘ਦ ਡੋਮਿਨਿਕਾ ਐਵਾਰਡ ਆਫ ਆਨਰ’ ਨਾਲ ਸਨਮਾਨਿਤ
ਨਵੀਂ ਦਿੱਲੀ/ਬਿਊਰੋ ਨਿਊਜ਼
ਗੁਆਨਾ ਦੇ ਰਾਸ਼ਟਰਪਤੀ ਡਾ. ਇਰਫਾਨ ਅਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਰਜਟਾਊਨ ’ਚ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ‘ਆਰਡਰ ਆਫ ਐਕਸੀਲੈਂਸ’ ਨਾਲ ਸਨਮਾਨਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਨੂੰ ਗੁਆਨਾ ਦੇ ਸਰਵਉੱਚ ਪੁਰਸਕਾਰ ਨਾਲ ਸਨਮਾਨਿਤ ਕਰਨ ਲਈ ਮੈਂ ਆਪਣੇ ਦੋਸਤ ਰਾਸ਼ਟਰਪਤੀ ਇਰਫਾਨ ਅਲੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਇਹ ਸਨਮਾਨ ਸਿਰਫ ਮੇਰਾ ਹੀ ਨਹੀਂ, ਭਾਰਤ ਦੇ 140 ਕਰੋੜ ਲੋਕਾਂ ਦਾ ਸਨਮਾਨ ਹੈ। ਇਹ ਸਾਡੇ ਰਿਸ਼ਤੇ ਪ੍ਰਤੀ ਤੁਹਾਡੀ ਡੂੰਘੀ ਵਚਨਬੱਧਤਾ ਦਾ ਜਿਉਂਦਾ ਜਾਗਦਾ ਸਬੂਤ ਹੈ, ਜੋ ਸਾਨੂੰ ਹਰ ਖੇਤਰ ਵਿਚ ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਰਹੇਗਾ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਆਨਾ ਵਿਚ ਕੈਰੇਬੀਅਨ ਦੇਸ਼ ਡੋਮਿਨਿਕਾ ਵਲੋਂ ਵੀ ‘ਦ ਡੋਮਿਨਿਕਾ ਐਵਾਰਡ ਆਫ ਆਨਰ’ ਨਾਲ ਸਨਮਾਨਿਤ ਕੀਤਾ ਗਿਆ ਹੈ। ਡੋਮਿਨਿਕਾ ਦੀ ਰਾਸ਼ਟਰਪਤੀ ਸਿਲਵੇਨੀ ਬਰਟਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਹ ਐਵਾਰਡ ਦਿੱਤਾ ਹੈ। ਜ਼ਿਕਰਯੋਗ ਹੈ ਕਿ ਗੁਆਨਾ ਦੀ ਆਪਣੀ ਦੋ ਦਿਨਾਂ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕੈਰੇਬੀਅਨ ਦੇਸ਼ਾਂ ਦੇ ਪ੍ਰਤੀਨਿਧਾਂ ਨਾਲ ਭਾਰਤ-ਕੈਰੀਕਾਮ ਸੰਮੇਲਨ ਵਿਚ ਵੀ ਹਿੱਸਾ ਲਿਆ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …