ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਨਤਕ ਮੰਚ ਤੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਰਾਜਪਾਲ ਵਜੋਂ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਸਾਡੀ ਸਰਕਾਰ ਬਹੁਤ ਵਧੀਆ ਤਰੀਕੇ ਨਾਲ ਚੱਲ ਰਹੀ ਹੈ। ਜਦਕਿ ਚੰਡੀਗੜ੍ਹ ਪ੍ਰਸ਼ਾਸਨ ਵੀ ਬਹੁਤ ਵਧੀਆ ਤਰੀਕੇ ਨਾਲ ਕੰਮ ਕਰ ਰਿਹਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਕੋਲ ਫੈਸਲੇ ਲੈਣ ਦਾ ਚੰਗਾ ਤਜਰਬਾ ਹੈ ਕਿਉਂਕਿ ਉਹ ਵਿਧਾਇਕ, ਮੰਤਰੀ ਅਤੇ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ। ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਇਹ ਤਜ਼ਰਬਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਫਾਇਦੇਮੰਦ ਸਾਬਤ ਹੋ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ਜ਼ਿਲ੍ਹੇ ਦੇ ਡੇਰਾਬਸੀ ਦੇ ਮੁਬਾਰਕਪੁਰ ਵਿਖੇ ਜੈਨ ਸਮਾਜ ਵੱਲੋਂ ਆਯੋਜਿਤ ਕੀਤੇ ਗਏ ਸਮਾਰੋਹ ਦੌਰਾਨ ਆਖੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਰਿਸ਼ਤੇ ਕੋਈ ਬਹੁਤੇ ਵਧੀਆ ਨਹੀਂ ਸਨ।
Check Also
ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਲਈ ਬਣੇ ਚਾਰ ਕਾਊਂਟਿੰਗ ਸੈਂਟਰ
23 ਨਵੰਬਰ ਨੂੰ ਐਲਾਨੇ ਜਾਣਗੇ ਜ਼ਿਮਨੀ ਚੋਣਾਂ ਦੇ ਨਤੀਜੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਚਾਰ …