ਬਠਿੰਡਾ/ : ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੋ ਦੀ ਧੀ ਹਰਮਨਪ੍ਰੀਤ ਕੌਰ ਕੈਨੇਡਾ ਵਿੱਚ ਵਕੀਲ ਬਣ ਗਈ ਹੈ। ਉਸ ਨੇ ਕਾਨੂੰਨ ਦੀ ਪੜ੍ਹਾਈ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਮੁਕੰਮਲ ਕੀਤੀ ਤੇ ਉਚੇਰੀ ਪੜ੍ਹਾਈ ਲਈ ਕੈਨੇਡਾ ਦੇ ਸੂਬਾ ਉਨਟਾਰੀਓ ਪਹੁੰਚ ਗਈ। ਇੱਥੇ ਉਸਨੇ ਆਪਣਾ ਵਕੀਲ ਬਣਨ ਦਾ ਸੁਪਨਾ ਪੂਰਾ ਕਰਨ ਲਈ ਦਿਨ-ਰਾਤ ਮਿਹਨਤ ਕੀਤੀ ਤੇ ਵਕਾਲਤ ਦਾ ਲਾਇਸੈਂਸ ਲੈਣ ਲਈ ਬੈਰਿਸਟਰ ਅਤੇ ਸੋਲੀਸਟਰ ਦੇ ਇਮਤਿਹਾਨ ਪਾਸ ਕੀਤੇ। ਇਸ ਦੌਰਾਨ ਹਰਮਨਪ੍ਰੀਤ ਕੌਰ ਨੇ ਕੈਨੇਡਾ ਦੀ ਧਰਤੀ ‘ਤੇ ਵਕੀਲ ਬਣਨ ਦਾ ਸੁਪਨਾ ਪੂਰਾ ਕਰਨ ਪਿੱਛੇ ਆਪਣੇ ਪਿਤਾ ਜਗਜੀਤ ਸਿੰਘ ਅਤੇ ਦਿੱਲੀ ਵਿੱਚ ਤਾਇਨਾਤ ਆਪਣੀ ਭੈਣ ਆਈਏਐੱਸ ਕੋਮਲਪ੍ਰੀਤ ਕੌਰ ਦਾ ਯੋਗਦਾਨ ਦੱਸਿਆ। ਉਨਟਾਰੀਓ ਦੀ ਬਾਰ ਕੌਂਸਲ ਵੱਲੋਂ ਉਸ ਨੂੰ ਲਾਇਸੈਂਸ ਜਾਰੀ ਕਰ ਦਿੱਤਾ ਗਿਆ ਹੈ।
Check Also
ਫੈਡਰਲ ਚੋਣਾਂ : ਤਾਜ਼ਾ ਸਰਵੇਖਣਾਂ ਅਨੁਸਾਰ ਲਿਬਰਲ ਪਾਰਟੀ ਦਾ ਹੱਥ ਕੰਸਰਵੇਟਿਵਾਂ ਤੋਂ ਉਪਰ
45 % ਵੋਟਰ ਮਾਰਕ ਕਾਰਨੀ ਨੂੰ ਤੇ 34 % ਪੀਅਰ ਪੋਲੀਵਰ ਨੂੰ ਪ੍ਰਧਾਨ ਮੰਤਰੀ ਦੇਖਣ …