ਗਹਿਲੋਤ ਨੇ ਦਿੱਲੀ ਦੀ ‘ਆਪ’ ਸਰਕਾਰ ‘ਚ
ਮੰਤਰੀ ਅਹੁਦੇ ਤੋਂ ਦੇ ਦਿੱਤਾ ਸੀ ਅਸਤੀਫਾ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ‘ਚ ਕੈਬਨਿਟ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਲਾਸ਼ ਗਹਿਲੋਤ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ।
ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਕੈਲਾਸ਼ ਗਹਿਲੋਤ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ ਹੈ। ਇਸ ਮੌਕੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵੀ ਹਾਜ਼ਰ ਰਹੇ। ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਕੈਲਾਸ਼ ਗਹਿਲੋਤ ਨੇ ਕਿਹਾ ਕਿ ਮੈਂ ਕਦੇ ਵੀ ਕਿਸੇ ਦੇ ਦਬਾਅ ਹੇਠ ਕੋਈ ਕੰਮ ਨਹੀਂ ਕੀਤਾ ਹੈ।
ਉਧਰ ਦੂਜੇ ਪਾਸੇ ਦਿੱਲੀ ਦੀ ‘ਆਪ’ ਸਰਕਾਰ ‘ਚੋਂ ਕੈਲਾਸ਼ ਗਹਿਲੋਤ ਦੇ ਅਸਤੀਫਾ ਤੋਂ ਦੇਣ ਤੋਂ ਬਾਅਦ ‘ਆਪ’ ਵਿਧਾਇਕ ਰਘੁਵਿੰਦਰ ਸ਼ੌਕੀਨ ਨੂੰ ਨਵਾਂ ਕੈਬਨਿਟ ਮੰਤਰੀ ਬਣਾਇਆ ਜਾ ਰਿਹਾ ਹੈ। ਇਹ ਜਾਣਕਾਰੀ ਆਮ ਆਦਮੀ ਪਾਰਟੀ ਵਲੋਂ ਸਾਂਝੀ ਕੀਤੀ ਗਈ ਹੈ।
Check Also
ਮੋਦੀ ਸਰਕਾਰ ਦੇ ਭਾਰਤ ’ਚ ਬਰਾਬਰੀ ਦੇ ਦਾਅਵੇ ਨੂੰ ਕਾਂਗਰਸ ਨੇ ਕੀਤਾ ਖਾਰਜ – ਜੈਰਾਮ ਰਮੇਸ਼ ਨੇ ਮੋਦੀ ਸਰਕਾਰ ’ਤੇ ਚੁੱਕੇ ਸਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਭਾਰਤ ਦੁਨੀਆ …