Breaking News
Home / ਕੈਨੇਡਾ / Front / ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ

ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ


ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ
ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਚ ਹਵਾ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਬਣੀ ਹੋਈ ਅਤੇ ਦਿੱਲੀ ਦੇ ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤ ਆ ਰਹੀ ਹੈ। ਅੱਜ ਸ਼ਨੀਵਾਰ ਦੀ ਸਵੇਰੇ ਦਿੱਲੀ ਦੇ 9 ਇਲਾਕਿਆਂ ਵਿਚ ਪ੍ਰਦੂਸ਼ਣ ਗੰਭੀਰ ਸਥਿਤੀ ਵਿਚ ਰਿਕਾਰਡ ਕੀਤੀ ਗਈ। ਸੈਂਟਰਲ ਪਲਿਊਸ਼ਨ ਕੰਟਰੋਲ ਬੋਰਡ ਅਨੁਸਾਰ ਦਿੱਲੀ ਦੇ ਵਜੀਰਪੁਰ ’ਚ ਹਵਾ ਸਭ ਤੋਂ ਜ਼ਿਆਦਾ ਜ਼ਹਿਰੀਲੀ ਦਰਜ ਕੀਤੀ ਗਈ। ਇਥੇ ਦਾ ਏਅਰ ਕੁਆਲਿਟੀ ਇੰਡੈਕਸ 467 ਦਰਜ ਕੀਤਾ ਗਿਆ ਜਦਕਿ ਦਿੱਲੀ ਦਾ ਔਸਤਨ ਏਅਰ ਕੁਆਲਿਟੀ ਇੰਡੈਕਸ 419 ਦਰਜ ਕੀਤਾ ਗਿਆ ਹੈ। ਦਿੱਲੀ ਵਿਚ ਲਗਾਤਾਰ ਵਧਦੇ ਹੋਏ ਪ੍ਰਦੂਸ਼ਣ ਨੂੰ ਦੇਖਦੇ ਹੋਏ ਸਿਹਤ ਮੰਤਰੀ ਗੋਪਾਲ ਰਾਏ ਨੇ ਦਿੱਲੀ ਦੇ ਚੀਫ਼ ਸੈਕਟਰੀ ਨੇ ਵਾਤਾਵਰਣ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਵੱਲੋਂ ਵਧੇ ਹੋਏ ਪ੍ਰਦੂਸ਼ਣ ਨੂੰ ਦੇਖਦੇ ਹੋਏ ਲੰਘੇ ਦਿਨੀਂ ਪ੍ਰਾਇਮਰੀ ਸਕੂਲਾਂ ਵਿਚ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ ਅਤੇ ਬੱਚਿਆਂ ਵੱਲੋਂ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਜਦਕਿ ਦਿੱਲੀ ਸਰਕਾਰ ਦੂਜੇ ਸੂਬਿਆਂ ਤੋਂ ਆਉਣ ਵਾਲੇ ਡੀਜ਼ਲ ਵਾਹਨਾਂ ’ਤੇ ਦਿੱਲੀ ’ਚ ਦਾਖਲ ਹੋਣ ’ਤੇ ਪਾਬੰਦੀ ਲਗਾ ਦਿੱਤੀ ਗਈ ਸੀ।

Check Also

ਐੱਨਆਰਆਈਜ਼ ਨੂੰ ਸੰਸਦ ’ਚ ਨੁਮਾਇੰਦਗੀ ਦੇਣ ਦੀ ਉਠੀ ਮੰਗ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਨੇ ਇਸ ਮੰਗ ਦਾ ਕੀਤਾ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ …