ਦਸੰਬਰ ਮਹੀਨੇ ਦੇ ਅੰਤ ’ਚ ਹੋਣਗੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਚਾਰ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਸਰਕਾਰ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀ ਤਿਆਰੀ ਵਿਚ ਜੁਟ ਗਈ ਹੈ। ਪੰਜਾਬ ਸਰਕਾਰ ਵੱਲੋਂ 5 ਨਗਰ ਨਿਗਮ ਅਤੇ 44 ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦਸੰਬਰ ਮਹੀਨੇ ਦੇ ਅੰਦਰ ਵਿਚ ਕਰਵਾਉਣ ਜਾ ਰਹੀ ਹੈ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਨ੍ਹਾਂ ਚੋਣਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹੁਣ ਪੰਜਾਬ ਦੇ ਚੋਣ ਕਮਿਸ਼ਨ ਵੱਲੋਂ ਚੋਣਾਂ ਸਬੰਧੀ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। ਜਦਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਇਨ੍ਹਾਂ ਚੋਣਾਂ ਨੂੰ ਵਾਰਡਬੰਦੀ ਨੂੰ ਪੂਰਾ ਕਰਨ ਤੋਂ ਬਾਅਦ ਕਰਵਾਉਣਾ ਚਾਹੁੰਦੀ ਸੀ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ 5 ਨਗਰ ਨਿਗਮ ਅੰਮਿ੍ਰਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਤੋਂ ਇਲਾਵਾ 44 ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਚੋਣਾਂ ਕਰਵਾਈਆਂ ਜਾਣਗੀਆਂ ਅਤੇ ਇਹ ਦਸੰਬਰ ਮਹੀਨੇ ਦੇ ਅੰਤ ’ਚ ਹੋ ਸਕਦੀਆਂ ਹਨ।
Home / ਕੈਨੇਡਾ / Front / ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਨੋਟੀਫਿਕੇਸ਼ਨ ਕੀਤਾ ਗਿਆ ਜਾਰੀ
Check Also
ਪੰਜਾਬ ਨੂੰ ਮਿਲੇ ਦੋ ਨਵੇਂ ਸੂਚਨਾ ਕਮਿਸ਼ਨਰ
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੁਕਾਈ ਅਹੁਦੇ ਦੀ ਸਹੁੰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਰਾਜ ਸੂਚਨਾ …