ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਢਿੱਲੋਂ ਨੇ ਮਾਰੀ ਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਚਾਰ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਆ ਚੁੱਕੇ ਹਨ। ਇਨ੍ਹਾਂ ਚਾਰ ਸੀਟਾਂ ਵਿਚੋਂ ਤਿੰਨ ਸੀਟਾਂ ’ਤੇ ਆਮ ਆਦਮੀ ਪਾਰਟੀ ਨੇ ਜਦਕਿ ਇਕ ਸੀਟ ’ਤੇ ਕਾਂਗਰਸ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ। ਸਭ ਤੋਂ ਪਹਿਲਾਂ ਚੱਬੇਵਾਲ ਵਿਧਾਨ ਸਭਾ ਸੀਟ ’ਤੇ ‘ਆਪ’ ਦੇ ਇਸ਼ਾਂਕ ਸ਼ਰਮਾ ਨੇ 28 ਹਜ਼ਾਰ ਤੋਂ ਵੱਧ ਵੋਟਾਂ ਵੋਟਾਂ ਨਾਲ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਰਣਜੀਤ ਕੁਮਾਰ ਨੂੰ ਹਰਾਇਆ। ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਗੁਰਦੀਪ ਸਿੰਘ ਰੰਧਾਵਾ ਨੇ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ 5 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ। ਸਭ ਤੋਂ ਵੱਧ ਹੌਟ ਸੀਟ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅਮਿੰ੍ਰਤਾ ਵੜਿੰਗ ਨੂੰ ਵੱਡੇ ਫਰਕ ਨਾਲ ਹਰਾਇਆ। ਜਦਕਿ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ ਵੱਡੇ ਫਰਕ ਨਾਲ ਹਰਾਇਆ। ਹਰਿੰਦਰ ਸਿੰਘ ਧਾਲੀਵਾਲ ਦੀ ਹਾਰ ਦਾ ਮੁੱਖ ਕਾਰਨ ਆਮ ਆਦਮੀ ਪਾਰਟੀ ਦੇ ਬਾਗੀ ਉਮੀਦਵਾਰ ਬਾਠ ਨੂੰ ਮੰਨਿਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਗਈ ਸੀ।
Home / ਕੈਨੇਡਾ / Front / ਚੱਬੇਵਾਲ, ਗਿੱਦੜਬਾਹਾ ਤੇ ਡੇਰਾ ਬਾਬਾ ਨਾਨਕ ਸੀਟਾਂ ’ਤੇ ਆਮ ਆਦਮੀ ਪਾਰਟੀ ਨੇ ਜਿੱਤ ਕੀਤੀ ਹਾਸਲ
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …